ਚੰਡੀਗੜ੍ਹ ਦੀ ਮੌਲੀ ਜਾਗਰਾਂ ਕਲੋਨੀ ਵਿੱਚੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਬੀਤੀ ਰਾਤ ਵਾਪਰੀ ਹੈ। ਜਾਣਕਾਰੀ ਅਨੁਸਾਰ ਇਲਾਕੇ ਦੇ ਕੁਝ ਨਸ਼ੇੜੀਆਂ ਨੇ ਰੰਜਿਸ਼ ਦੌਰਾਨ ਨੌਜਵਾਨ ਦੀ ਜਾਨ ਲੈ ਲਈ। ਮ੍ਰਿਤਕ ਦੀ ਪਛਾਣ ਆਸ਼ੀਸ਼ ਵਜੋਂ ਹੋਈ ਹੈ। ਇਸ ਦੇ ਨਾਲ ਹੀ ਇਸ ਹਮਲੇ ਵਿੱਚ ਨੌਜਵਾਨ ਦੇ ਭਰਾ ਦੇ ਵੀ ਸੱਟਾਂ ਲੱਗੀਆਂ ਹਨ। ਜੋ ਕਿ ਘਟਨਾ ਦੌਰਾਨ ਉਸ ਦੇ ਨਾਲ ਸੀ।
ਮ੍ਰਿਤਕ ਦੀ ਉਮਰ ਕਰੀਬ 20 ਸਾਲ ਦੱਸੀ ਗਈ ਹੈ। ਮ੍ਰਿਤਕ ਆਪਣੇ ਪਰਿਵਾਰ ਸਮੇਤ ਕਲੋਨੀ ਵਿੱਚ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਉਹ ਭੇਲਪੁਰੀ ਵਿੱਚ ਰੇਹੜੀ-ਫੜ੍ਹੀ ਚਲਾ ਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ। ਥਾਣਾ ਮੌਲੀ ਜਾਗਰਣ ਪੁਲਿਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਲਾਕਾ ਨਿਵਾਸੀ ਅਤੇ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਨਿਲ ਕੁਮਾਰ ਦੂਬੇ ਨੇ ਕਿਹਾ ਹੈ ਕਿ ਮੌਲੀਜਾਗਰਣ ਵਿੱਚ ਗੁੰਡਾਗਰਦੀ ਲਗਾਤਾਰ ਵੱਧ ਰਹੀ ਹੈ। ਮੌਕੇ ’ਤੇ ਪੁੱਜੇ ਉਨ੍ਹਾਂ ਨੇ ਕਿਹਾ ਕਿ ਪੁਲਿਸ ਦੀ ਢਿੱਲਮੱਠ ਕਾਰਨ ਇਲਾਕੇ ’ਚ ਲਗਾਤਾਰ ਅਪਰਾਧ ਵਧਦਾ ਜਾ ਰਿਹਾ ਹੈ। ਇੱਥੇ ਕਾਨੂੰਨ ਵਿਵਸਥਾ ਵੀ ਵਿਗੜ ਰਹੀ ਹੈ। ਇਸੇ ਦੌਰਾਨ ਪੁਲਿਸ ‘ਤੇ ਅਪਰਾਧੀਆਂ ਨੂੰ ਬਚਾਉਣ ਦੇ ਦੋਸ਼ ਵੀ ਲੱਗੇ ਹਨ।