The Khalas Tv Blog Punjab ਮੋਗਾ ‘ਚ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ
Punjab

ਮੋਗਾ ‘ਚ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ

ਮੋਗਾ ਦੇ ਬਰੀਵਾਲਾ ਮੁਹੱਲੇ ਦੇ 21 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਹਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਦੇਰ ਰਾਤ ਆਪਣਾ ਸੈਲੂਨ ਬੰਦ ਕਰਕੇ ਘਰ ਜਾ ਰਿਹਾ ਸੀ ਤਾਂ ਰਸਤੇ ਵਿੱਚ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਪ੍ਰਤਾਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਹਰਿੰਦਰ ਸਿੰਘ ਦੇਰ ਰਾਤ ਆਪਣਾ ਸੈਲੂਨ ਬੰਦ ਕਰਕੇ ਘਰ ਪਰਤ ਰਿਹਾ ਸੀ। ਰਸਤੇ ‘ਚ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ‘ਤੇ ਹਮਲਾ ਕੀਤਾ ਗਿਆ।

ਇਹ ਵੀ ਪੜ੍ਹੋ –  ਕਿਸਾਨ ਸ਼ੁੱਭਕਰਨ ਦੀ ਭੈਣ ਨੂੰ ਪੰਜਾਬ ਸਰਕਾਰ ਨੇ ਦਿੱਤੀ ਇਹ ਜਿੰਮੇਵਾਰੀ

 

Exit mobile version