The Khalas Tv Blog Punjab ਕਮਲ ਨਾਲ 20 ਕਰੋੜ ਜਾਂ ਜੇਲ੍ਹ ! ਚੋਣ ਤੁਹਾਡੇ ਹੱਥ…
Punjab

ਕਮਲ ਨਾਲ 20 ਕਰੋੜ ਜਾਂ ਜੇਲ੍ਹ ! ਚੋਣ ਤੁਹਾਡੇ ਹੱਥ…

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦਿੱਲੀ ਦੇ ਅੱਧੀ ਦਰਜਨ ਵਿਧਾਇਕਾਂ ਨੇ ਭਾਰਤੀ ਜਨਤਾ ਪਾਰਟੀ ਉੱਤੇ ਆਪ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਲਈ ਦਬਾਅ ਪਾਉਣ ਦੇ ਦੋਸ਼ ਲਾਏ ਹਨ। ਆਪ ਆਗੂ ਅਤੇ ਰਾਜ ਸਭਾ ਦੇ ਮੈਂਬਰ ਸੰਜੇ ਸਿੰਘ ਦੀ ਅਗਵਾਈ ਵਿੱਚ ਅੱਜ ਦਿੱਲੀ ਵਿੱਚ ਸੱਦੀ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਇਨ੍ਹਾਂ ਵਿਧਾਇਕਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਉਨ੍ਹਾਂ ਨੂੰ ਪਾਰਟੀ ਛੱਡਣ ਜਾਂ ਈਡੀ ਅਤੇ ਸੀਬੀਆਈ ਦੀ ਛਾਪੇਮਾਰੀ ਲਈ ਤਿਆਰ ਰਹਿਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਜਪਾ ਦੇ ਕਈ ਨੇਤਾ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਦੇ ਬਦਲੇ 20 ਕਰੋੜ ਰੁਪਏ ਦੇਣ ਦੀ ਪੇਸ਼ਕਸ਼ ਕਰ ਰਹੇ ਹਨ।

ਸੰਜੇ ਸਿੰਘ ਨੇ ਪ੍ਰੈੱਸ ਕਾਨਫਰੰਸ ਦੇ ਸ਼ੁਰੂ ਵਿੱਚ ਕਿਹਾ ਕਿ ਭਾਜਪਾ ਵੱਲੋਂ ਵਿਧਾਇਕਾਂ ਨੂੰ ਆਪ ਨਾ ਛੱਡਣ ਦੀ ਸੂਰਤ ਵਿੱਚ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਤਰ੍ਹਾਂ ਸੀਬੀਆਈ ਦਾ ਡੰਡਾ ਝੱਲਣ ਲਈ ਤਿਆਰ ਰਹਿਣ ਦੇ ਸੁਨੇਹੇ ਲਾਏ ਜਾ ਰਹੇ ਹਨ। ਉਹਨਾਂ ਨੇ ਨਾਲ ਹੀ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਪੈਸੇ ਵੱਟੇ ਵਿਕਣ ਵਾਲੇ ਨਹੀਂ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਤੋਂ ਪਹਿਲਾਂ ਵੀ ਵਿਧਾਇਕਾਂ ਦੀ ਖਰੀਦੋ ਫਰੋਖਤ ਨਾਲ ਆਪ ਦੀ ਸਰਕਾਰ ਤੋੜਨ ਦਾ ਅਸਫ਼ਲ ਤਜ਼ਰਬਾ ਕੀਤਾ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੂਬਿਆਂ ਦੀਆਂ ਸਰਕਾਰਾਂ ਤੋੜਨ ਦੀ ਚਿੰਤਾ ਹੈ ਜਦਕਿ ਆਪ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਮੁਲਕ ਦੀ ਜਨਤਾ ਦੀ ਭਲਾਈ ਨੂੰ ਸਮਰਪਿਤ ਹਨ।

‘ਆਪ’ ਵਿਧਾਇਕਾਂ ਨੇ ਕਿਹਾ ਕਿ ਭਾਜਪਾ ਵੱਲੋਂ ਲੌਟਸ ਮਿਸ਼ਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ‘ਆਪ’ ਵਿਧਾਇਕਾਂ ਨੂੰ ਸੀਬੀਆਈ ਤੇ ਈਡੀ ਦੇ ਨਾਤੇ ਡਰਾ ਧਮਾਕੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਕਿਹਾ ਜਾ ਰਿਹਾ ਹੈ ਪਰ ਉਹ ਪੈਸੇ ਦੇ ਲਾਲਚ ਨਾਲ ਵਿਕਣ ਵਾਲੇ ਨਹੀਂ ਹਨ। ਅੱਜ ਦੀ ਪ੍ਰੈੱਸ ਕਾਨਫਰੰਸ ਵਿੱਚ ‘ਆਪ’ ਦੇ ਵਿਧਾਇਕ ਸੰਜੀਵ, ਸੋਮਨਾਥ ਤੇ ਕੁਲਦੀਪ ਅਤੇ ਅਜੇ ਸਮੇਤ ਹੋਰ ਦੋ ਨੇ ਭਾਜਪਾ ਦੇ ਏਜੰਟਾਂ ਵੱਲੋਂ ਉਨ੍ਹਾਂ ਨੂੰ ਡਰਾਉਣ, ਧਮਕਾਉਣ ਅਤੇ ਪੈਸੇ ਦਾ ਲਾਲਚ ਦੇਣ ਦੀ ਕਹਾਣੀਆਂ ਦਾ ਖੁਲਾਸਾ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਕੋਲ ਭਾਜਪਾ ਦੇ ਲੋਕ ਪਹੁੰਚ ਕਰਕੇ ਕਰੋੜਾਂ ਰੁਪਏ ਦੇਣ ਦੀ ਆਫਰ ਦੇ ਰਹੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਭਾਜਪਾ ਵੱਲੋਂ ਵਿਧਾਇਕ ਨੂੰ ਪਾਰਟੀ ਛੱਡਣ ਬਦਲੇ 20 ਕਰੋੜ ਅਤੇ ਆਪਣੇ ਨਾਲ ਇੱਕ ਹੋਰ ਸਾਥੀ ਲਿਆਉਣ ਦੀ ਸੂਰਤ ਵਿੱਚ 30 ਕਰੋੜ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਵਾਰ ਵਾਰ ਦੁਹਰਾਇਆ ਕਿ ਭਾਜਪਾਈਆਂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਰਹਿਣ ਦੀ ਧਮਕੀ ਦਿੰਦਿਆਂ ਮਨੀਸ਼ ਸਿਸੋਦੀਆ ਅਤੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਵਾਲੀ ਹਾਲਤ ਕਰਨ ਦੀ ਧਮਕੀ ਦਿੱਤੀ ਹੈ।

Exit mobile version