ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ (AAP) ਨੇ ਗੁਰਦੀਪ ਬਾਠ (Gurdeep Baath) ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਪਾਰਟੀ ਗੁਰਦੀਪ ਬਾਠ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਉਂਦਿਆ ਕਿਹਾ ਕਿ ਪਾਰਟੀ ਦੇ ਧਿਆਨ ਵਿੱਚ ਆਇਆ ਹੈ ਕਿ ਤੁਸੀਂ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵਿਰੁੱਧ ਚੋਣ ਲੜ ਰਹੇ ਹੋ ਅਤੇ ਮੀਡੀਆ ਵਿੱਚ ਪਾਰਟੀ ਦੇ ਖਿਲਾਫ ਬਿਆਨਬਾਜ਼ੀ ਕਰ ਰਹੇ ਹੋ, ਜਿਸ ਨਾਲ ਪਾਰਟੀ ਦੀ ਛਵੀ ਨੂੰ ਨੁਕਸਾਨ ਪਹੁੰਚਿਆ ਹੈ।
ਅਸੀਂ ਤੁਹਾਨੂੰ ਯਾਦ ਕਰਾਉਣਾ ਚਾਹੁੰਦੇ ਹਾਂ ਕਿ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਹੋਣ ਦੇ ਨਾਤੇ ਤੁਹਾਨੂੰ ਪਾਰਟੀ ਦੇ ਪ੍ਰਤੀਨਿਧੀ ਦੇ ਰੂਪ ਵਿੱਚ ਦੇਖਿਆ ਜਾਂਦਾ ਹੈ ਅਤੇ ਤੁਹਾਡੀ ਇਹ ਗਤੀਵਿਧੀ ਅਨੁਸ਼ਾਸਨਹੀਣਤਾ ਦਾ ਨਮੂਨਾ ਹੈ। ਆਮ ਆਦਮੀ ਪਾਰਟੀ ਇਸ ਤਰ੍ਹਾਂ ਦੇ ਵਿਵਹਾਰ ਨੂੰ ਕਦੇ ਬਰਦਾਸਤ ਨਹੀਂ ਕਰਦੀ। ਤੁਹਾਡੇ ਇਸ ਵਤੀਰੇ ਅਤੇ ਗਤੀਵਿਧੀਆਂ ਕਰਕੇ ਪਾਰਟੀ ਕੋਲ ਹੋਰ ਕੋਈ ਵਿਕਲਪ ਨਹੀਂ ਬਚਿਆ ਅਤੇ ਇਸ ਕਾਰਨ ਤੁਹਾਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ – ਪਟਾਕਿਆਂ ਨੂੰ ਲੈ ਕੇ ਹਾਈਕੋਰਟ ਦਾ ਆਦੇਸ਼