ਆਮ ਆਦਮੀ ਪਾਰਟੀ (APP) ਨੇ ਹੁਣ ਜੰਮੂ ਕਸ਼ਮੀਰ (Jammu-Kashmir) ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਹੁਣ ਹਰ ਸੂਬੇ ਵਿੱਚ ਪੈਰ ਪਸਾਰੇ ਜਾ ਰਹੇ ਹਨ। ਇਸ ਸਬੰਧੀ ਦਿੱਲੀ ਦੇ ਖੁਰਾਕ ਮੰਤਰੀ ਇਮਰਾਨ ਹੁਸੈਨ ਨੇ ਕਿਹਾ ਕਿ ਪਾਰਟੀ ਆਪਣੀ ਪੂਰੀ ਤਾਕਤ ਨਾਲ ਜੰਮੂ ਕਸ਼ਮੀਰ ਦੀਆਂ ਚੋਣਾਂ ਲੜੇਗੀ। ਉਨ੍ਹਾਂ ਜੰਮੂ ਕਸ਼ਮੀਰ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਨੂੰ ਇਕ ਮੌਕਾ ਦੇਣ। ਉਨ੍ਹਾਂ ਪੰਜਾਬ ਵਾਂਗ ਸਰਕਾਰ ਬਣਨ ਤੇ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕਾਂ ਸਮੇਤ ਹੋਰ ਵਿਸ਼ਨ ਪੱਧਰੀ ਸਹੂਲਤਾਂ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਇਕ ਵਾਰ ਆਮ ਆਦਮੀ ਪਾਰਟੀ ਨੂੰ ਮੌਕੇ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਚੰਡੀਗੜ੍ਹ ਜਾ ਰਹੀ ਰੋਡਵੇਜ਼ ਨਾਲ ਭਿਆਨਕ ਹਾਦਸਾ! 24 ਸਵਾਰੀਆਂ ਜ਼ਖ਼ਮੀ