The Khalas Tv Blog Punjab ਆਮ ਆਦਮੀ ਪਾਰਟੀ ਨੇ ਅਮਰੀਕੀ ਜਹਾਜ਼ ਨੂੰ ਅੰਮ੍ਰਿਤਸਰ ‘ਚ ਉਤਾਰਨ ਤੇ ਚੁੱਕੇ ਸਵਾਲ
Punjab

ਆਮ ਆਦਮੀ ਪਾਰਟੀ ਨੇ ਅਮਰੀਕੀ ਜਹਾਜ਼ ਨੂੰ ਅੰਮ੍ਰਿਤਸਰ ‘ਚ ਉਤਾਰਨ ਤੇ ਚੁੱਕੇ ਸਵਾਲ

ਬਿਉਰੋ ਰਿਪੋਰਟ – ਅਮਰੀਕਾ ਤੋਂ ਡਿਪੋਰਟ ਕੀਤੇ 104 ਭਾਰਤੀਆਂ ਵਿਚੋਂ ਪੰਜਾਬੀਆਂ ਨਾਲੋਂ ਹਰਿਆਣਾ ਗੁਜਰਾਤ ਦੇ ਲੋਕਾਂ ਦੀ ਗਿਣਤੀ ਜ਼ਿਆਦਾ ਸੀ ਪਰ ਇਸ ਦੇ ਬਾਵਜਦੂ ਅਮਰੀਕੀ ਜਹਾਜ ਨੂੰ ਅੰਮ੍ਰਿਤਸਰ ਕਿਉਂ ਉਤਾਰਿਆ ਗਿਆ, ਇਸ ਨੂੰ ਲੈ ਕੇ ਹੁਣ ਸਵਾਲ ਉੱਠ ਰਹੇ ਹਨ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹੁਣ ਕੇਂਦਰ ਸਰਕਾਰ ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਨੇ ਇਸ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਿਆ ਅਤੇ ਸਵਾਲ ਉਠਾਇਆ ਕਿ ਜਦੋਂ ਦੇਸ਼ ਨਿਕਾਲਾ ਦਿੱਤੇ ਗਏ ਲੋਕ ਦੇਸ਼ ਭਰ ਤੋਂ ਸਨ, ਤਾਂ ਫਿਰ ਜਹਾਜ਼ ਨੂੰ ਸਿਰਫ਼ ਅੰਮ੍ਰਿਤਸਰ ਵਿੱਚ ਹੀ ਕਿਉਂ ਉਤਾਰਿਆ ਗਿਆ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੇਂਦਰ ਸਰਕਾਰ ‘ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ ਹੈ ਅਤੇ ਇਸ ਜਹਾਜ਼ ਨੂੰ ਅੰਮ੍ਰਿਤਸਰ ਵਿੱਚ ਉਤਾਰ ਕੇ ਪੰਜਾਬੀਆਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਮੰਤਰੀ ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਜੇਕਰ ਜਹਾਜ਼ ਦਿੱਲੀ ਜਾਂ ਕਿਸੇ ਹੋਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਿਆ ਹੁੰਦਾ, ਤਾਂ ਇਹ ਕੇਂਦਰ ਸਰਕਾਰ ਲਈ ਸ਼ਰਮਿੰਦਗੀ ਦਾ ਕਾਰਨ ਬਣਦਾ, ਕਿਉਂਕਿ ਸਰਕਾਰ ਅਮਰੀਕਾ ਨਾਲ ਚੰਗੇ ਸਬੰਧਾਂ ਦਾ ਦਾਅਵਾ ਕਰਦੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਨੂੰ ਚੁਣ ਕੇ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪੰਜਾਬ ਦੇ ਲੋਕ ਮੁੱਖ ਤੌਰ ‘ਤੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਵਿੱਚ ਸ਼ਾਮਲ ਹਨ, ਜਿਸ ਨਾਲ ਸੂਬੇ ਦੀ ਛਵੀ ਨੂੰ ਨੁਕਸਾਨ ਪਹੁੰਚ ਰਿਹਾ ਹੈ।

ਇਹ ਵੀ ਪੜ੍ਹੋ – ਡਿਪੋਰਟ ਦੇ ਮਾਮਲੇ ‘ਤੇ ਸੰਸਦ ‘ਚ ਹੰਗਾਮਾ: ਵਿਰੋਧੀ ਧਿਰ ਨੇ ਸਦਨ ਦੇ ਬਾਹਰ ਹੱਥਕੜੀਆਂ ਲਗਾ ਕੇ ਕੀਤਾ ਵਿਰੋਧ ਪ੍ਰਦਰਸ਼ਨ

 

Exit mobile version