ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ ਨੇ ਦਿੱਲੀ ਅਤੇ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਹੁਣ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ,ਰਾਜਸਭਾ ਐੱਮਪੀ ਸੰਜੇ ਅਤੇ ਸੰਦੀਪ ਪਾਾਠਕ ਨੇ ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ’ਤੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕਾਂ ਵੱਲੋਂ ਖੁਦ ਕਿਹਾ ਹੈ ਕਿ ਆਮ ਆਦਮੀ ਪਾਰਟੀ ਹਰਿਆਣਾ ਵਿੱਚ ਚੋਣਾਂ ਲੜੇ। ਹਰਿਆਣਾ ਦੇ ਲੋਕਾਂ ਨੇ ਹਰ ਪਾਰਟੀ ਨੂੰ ਮੌਕਾ ਦੇ ਕੇ ਦੇਖ ਲਿਆ ਹੈ ਪਰ ਕਿਸੇ ਨੇ ਲੁੱਟਣ ਤੋਂ ਇਲਾਵਾ ਕੁਝ ਨਹੀਂ ਕੀਤਾ। ਹਰਿਆਣਾ ਦੇ ਲੋਕਾਂ ਨੇ ਖੇਤਰੀ ਪਾਰਟੀ ਨੂੰ ਵੀ ਮੌਕਾ ਦਿੱਤਾ ਸੀ। ਲੋਕਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਮਿਲਕੇ ਚੋਣ ਲੜੀ ਸੀ, 9 ‘ਤੇ ਕਾਂਗਰਸ ਅਤੇ ਕੁਰੂਕਸ਼ੇਤਰ ਦੀ ਇੱਕ ਸੀਟ ‘ਤੇ ਆਮ ਆਦਮੀ ਪਾਰਟੀ ਚੋਣ ਲੜੀ ਸੀ । ਪਰ ਲੋਕ ਸਭਾ ਚੋਣਾਂ ਤੋਂ ਬਾਅਦ ਹਰਿਆਣਾ ਦੇ ਸਾਬਕਾ ਮੁੱਖ ਮੰਤਰ ਭੁਪਿੰਦਰ ਸਿੰਘ ਹੁੱਡਾ ਅਤੇ ਜੈਰਾਮ ਰਮੇਸ਼ ਨੇ ਇਕੱਲੇ ਚੋਣ ਲੜਨ ਦਾ ਐਲਾਨ ਕੀਤਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਦੇ ਲੋਕ ਵੀ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਪਾਰਟੀ ਹਰਿਆਣਾ ਦੇ ਲੋਕਾਂ ਦੀਆਂ ਆਸਾ ਉਮੀਦਾਂ ‘ਤੇ ਖਰੀ ਨਹੀਂ ਉਤਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਹਰਿਆਣਾ ਦੇ ਜੰਮਪਲ ਹਨ ਅਤੇ ਹਰਿਆਣਾ ਦੇ ਲੋਕਾਂ ਨੂੰ ਮਾਨ ਹੈ ਕਿ ਉਹ ਦੇਸ਼ ਦੀ ਰਾਜਨੀਤੀ ਨੂੰ ਬਦਲ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਨਾਅਰਾ ਦਿੱਤਾ ਕਿ ‘ਬਦਲੇਂਗੇ ਹਰਿਆਣਾ ਦਾ ਹਾਲ ਅਬ ਲਾਏਂਗੇ ਕੇਜਰੀਵਾਲ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਵੱਲੋਂ ਪੰਜਾਬ ਯੂਨੀਵਰਸਿਟੀ ਬਿੱਲ ਵਾਪਸ ਕਰਨ ‘ਤੇ ਕਿਹਾ ਕਿ ਅਸੀਂ ਚਾਹੁੰਦੇ ਸੀ ਕਿ ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਵੀਸੀ ਦੀ ਨਿਯੁਕਤੀ ਪਰ ਕੇਂਦਰ ਸਰਕਾਰ ਜਨਤਾ ਦੇ ਉਲਟ ਸਲੈਕ ਕੀਤੇ ਹੋਏ ਨੂੰ ਅਧਿਕਾਰ ਦੇਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਇਸ ਤੋਂ ਪਹਿਲਾਂ ਪੱਛਮੀ ਬੰਗਾਲ ਦੀ ਮਮਤਾ ਬੈਨਰੀ ਸਰਕਾਰ ਨੇ ਵੀ ਇਹ ਹੀ ਬਿੱਲ ਪਾਸ ਕਰਕੇ ਭੇਜਿਆ ਸੀ।