ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ ਕੱਲ੍ਹ 20 ਜਨਵਰੀ ਨੂੰ ਲੁਧਿਆਣਾ ‘ਚ ਆਪਣਾ ਮੇਅਰ ਬਣਾਉਣ ਜਾ ਰਹੀ ਹੈ ਤੇ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਵੱਡਾ ਝਟਕਾ ਦਿੰਦੇ ਹੋਏ ਵਾਰਡ ਨੰਬਰ 41 ਤੋਂ ਕੌਂਸਲਰ ਮਮਤਾ ਰਾਣੀ ਨੂੰ ਆਪਣੀ ਪਾਰਟੀ ‘ਚ ਸ਼ਾਮਲ ਕਰਵਾ ਲਿਆ ਹੈ। ਮੇਅਰ ਦੀ ਚੋਣ ਦੇ ਨਾਲ ਹੀ ਪਾਰਟੀ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦਾ ਵੀ ਐਲਾਨ ਕਰੇਗੀ। ਮਮਤਾ ਰਾਣੀ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਾਰਟੀ ‘ਚ ਸ਼ਾਮਲ ਕਰਵਾਇਆ ਹੈ।
ਇਹ ਵੀ ਪੜ੍ਹੋ – ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਵੱਡਾ ਅਲਰਟ, ਮੀਂਹ ਦੀ ਵੀ ਦੱਸੀ ਸੰਭਾਵਨਾ