ਆਮ ਆਦਮੀ ਪਾਰਟੀ (AAP) ਵੱਲੋਂ ਕੱਲ੍ਹ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫਤਾਰੀ ਵਿਰੁੱਧ ਮੁਹਾਲੀ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਵਿੱਚ ਪਾਰਟੀ ਦੇ ਸਾਰੇ ਲੀਡਰਾਂ ਸਮੇਤ ਮੰਤਰੀ ਅਤੇ ਵਿਧਾਇਕ ਵੀ ਸ਼ਾਮਲ ਹੋਣਗੇ। ਪਾਰਟੀ ਵੱਲੋਂ ਸੂਬਾ ਪੱਧਰੀ ਰੋਸ ਧਰਨੇ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦੇ ਵਿਰੁੱਧ ਪੰਜਾਬ ਸਮੇਤ ਦਿੱਲੀ ਵਿੱਚ ਵੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਦਿੱਲੀ ਵਿੱਚ ਕੀਤੇ ਜਾਣ ਵਾਲੇ ਪ੍ਰਦਰਸ਼ਨ ਵਿੱਚ ਇੰਡੀਆ ਗਠਜੋੜ (India Alliance) ਦੇ ਲੀਡਰ ਵੀ ਸ਼ਾਮਲ ਹੋਣਗੇ।
ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਸ਼ਰਾਬ ਨਿਤੀ ਮਾਮਲੇ ਵਿੱਚ ਈ.ਡੀ ਨੇ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸੀ.ਬੀ.ਆਈ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਉਹ ਮਾਰਚ 2024 ਤੋਂ ਲੈ ਕੇ ਹੁਣ ਤੱਕ ਜੇਲ੍ਹ ਵਿੱਚ ਬੰਦ ਹਨ।
ਇਹ ਵੀ ਪੜ੍ਹੋ – ਪੰਜਾਬ ‘ਚ ਬਦਲਿਆ ਮੌਸਮ, ਇਨ੍ਹਾਂ ਇਲਾਕਿਆਂ ‘ਚ ਪਿਆ ਮੀਂਹ


 
																		 
																		 
																		 
																		 
																		