The Khalas Tv Blog Punjab ਬਠਿੰਡਾ ‘ਚ ਅੱਜ ਹੋਵੇਗੀ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ, ਅਰਵਿੰਦ ਕੇਜਰੀਵਾਲ ਤੇ CM ਮਾਨ ਰਹਿਣਗੇ ਮੌਜੂਦ
Punjab

ਬਠਿੰਡਾ ‘ਚ ਅੱਜ ਹੋਵੇਗੀ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ, ਅਰਵਿੰਦ ਕੇਜਰੀਵਾਲ ਤੇ CM ਮਾਨ ਰਹਿਣਗੇ ਮੌਜੂਦ

Aam Aadmi Party's development revolution rally will be held in Bathinda today, Arvind Kejriwal and CM Mann will be present

ਪੰਜਾਬ ਦੇ ਬਠਿੰਡਾ ਵਿੱਚ ਅੱਜ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ ਹੋਵੇਗੀ। ਆਮ ਆਦਮੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਰਹਿਣਗੇ। ਇਸ ਦੇ ਲਈ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਕਈ ਦਿਨਾਂ ਤੋਂ ਤਿਆਰੀਆਂ ਵਿਚ ਲੱਗੇ ਹੋਏ ਸਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਰੈਲੀ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਮੌੜ ਮੰਡੀ ਵਿੱਚ ਰਾਮਪੁਰਾ-ਤਲਵੰਡੀ ਰੋਡ ’ਤੇ ਸਥਿਤ ਪਸ਼ੂ ਮੇਲਾ ਗਰਾਊਂਡ ਦੇ ਸਾਹਮਣੇ ਖੁੱਲ੍ਹੇ ਮੈਦਾਨ ਵਿੱਚ ਵਿਕਾਸ ਕ੍ਰਾਂਤੀ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਜਿੱਥੇ ਲਗਭਗ 8 ਏਕੜ ਰਕਬੇ ਵਿੱਚ ਵਾਟਰ ਪਰੂਫ ਟੈਂਟ ਲਗਾਏ ਗਏ ਹਨ। 20×70 ਫੁੱਟ ਸਾਈਜ਼ ਦੀ ਕੰਕਰੀਟ ਦੀ ਸਟੇਜ ਬਣਾਈ ਜਾ ਰਹੀ ਹੈ, ਜੋ ਚਾਰ ਲੇਅਰ ਸੁਰੱਖਿਆ ਅਧੀਨ ਹੋਵੇਗੀ।

ਸਟੇਜ ‘ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਤੋਂ ਇਲਾਵਾ ਕੈਬਨਿਟ ਮੰਤਰੀਆਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਰੈਲੀ ਵਾਲੀ ਥਾਂ ਤੋਂ ਲਗਭਗ 600 ਮੀਟਰ ਦੂਰੀ ‘ਤੇ ਤਲਵੰਡੀ ਸਾਬੋ ਰੋਡ ਸਥਿਤ ਨਵੀਂ ਦਾਣਾ ਮੰਡੀ ਵਿਚ ਪਾਰਕਿੰਗ ਦਾ ਇੰਤਜ਼ਾਮ ਕੀਤਾ ਗਿਆ ਹੈ।

CM ਮਾਨ ਆਪਣੇ ਹੈਲੀਕਾਪਟਰ ਤੋਂ ਰੈਲੀ ਵਾਲੀ ਥਾਂ ‘ਤੇ ਪਹੁੰਚਣਗੇ ਜਿਸ ਲਈ ਸਰਸਵਤੀ ਕਾਨਵੈਂਟ ਸਕੂਲ ਵਿਚ ਹੈਲੀਪੇਡ ਬਣਾਇਆ ਗਿਆ ਹੈ। ਵਿਕਾਸ ਕ੍ਰਾਂਤੀ ਰੈਲੀ ਪੰਜਾਬ ਦੇ ਸੰਗਰੂਰ, ਹੁਸ਼ਿਆਰਪੁਰ, ਲੁਧਿਆਣਾ, ਗੁਰਦਾਸਪੁਰ, ਪਟਿਆਲਾ,ਅੰਮ੍ਰਿਤਸਰ ਲੋਕ ਸਭਾ ਹਲਕੇ ਵਿਚ ਹੋ ਚੁੱਕੀ ਹੈ। ਹੁਣ 7ਵੀਂ ਰੈਲੀ ਬਠਿੰਡਾ ਲੋਕ ਸਭਾ ਹਲਕੇ ਵਿਚ ਕੀਤੀ ਜਾ ਰਹੀ ਹੈ।

ਪ੍ਰਸ਼ਾਸਨਿਕ ਅਧਿਕਾਰੀ ਦੇ ਸਿਆਸੀ ਲੋਕ ਵੀ ਆਪਣੇ ਪੱਧਰ ‘ਤੇ ਲੋਕਾਂ ਨੂੰ ਫੋਨ ਕਰਕੇ ਕੇਜਰੀਵਾਲ ਦੀ ਰੈਲੀ ਲਈ ਸੱਦਾ ਦੇ ਰਹੇ ਹਨ।ਜ਼ਿਲ੍ਹੇ ਦੀਆਂ ਸਾਰੀਆਂ 6 ਵਿਧਾਨ ਸਭਾ ਹਲਕਿਆਂ ਤੋਂ ਜਨਤਾ ਨੂੰ ਲਿਆਉਣ-ਲਿਜਾਣ ਲਈ 140 ਬੱਸਾਂ ਲਗਾਈਆਂ ਗਈਆਂ ਹਨ। ਅਧਿਕਾਰੀ ਵੀ ਆਪਣੇ-ਆਪਣੇ ਵਾਹਨਾਂ ਵਿਚ ਕਾਫਲਿਆਂ ਨਾਲ ਸ਼ਾਮਲ ਹੋਣਗੇ।

ਰੈਲੀ ਵਿਚ 50 ਹਜ਼ਾਰ ਤੋਂ ਵੀ ਵੱਧ ਲੋਕਾਂ ਦੇ ਬੈਠਣ ਦਾ ਇੰਤਜ਼ਾਮ ਕੀਤਾ ਗਿਆ ਹੈ ਤੇ ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਰੈਲੀ ਵਾਲੀ ਥਾਂ ‘ਤੇ ਟਰਾਂਸਪੋਰਟ, ਟ੍ਰੈਫਿਕ, ਬਿਜਲੀ, ਮੈਡੀਕਲ ਟੀਮਾਂ, ਐਂਬੂਲੈਂਸ, ਫਾਇਰ ਬ੍ਰਿਗੇਡ ਤੇ ਸਾਫ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ।

 

 

 

 

Exit mobile version