The Khalas Tv Blog India ਪੈਦਲ ਯਾਤਰਾ ਦੌਰਾਨ ਕੇਜਰੀਵਾਲ ’ਤੇ ਹਮਲਾ, ‘ਆਪ’ ਨੇ ਭਾਜਪਾ ’ਤੇ ਲਾਏ ਇਲਜ਼ਾਮ
India

ਪੈਦਲ ਯਾਤਰਾ ਦੌਰਾਨ ਕੇਜਰੀਵਾਲ ’ਤੇ ਹਮਲਾ, ‘ਆਪ’ ਨੇ ਭਾਜਪਾ ’ਤੇ ਲਾਏ ਇਲਜ਼ਾਮ

ਬਿਉਰੋ ਰਿਪੋਰਟ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਉਨ੍ਹਾਂ ਦੀ ਪੈਦਲ ਯਾਤਰਾ ਦੌਰਾਨ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਲਜ਼ਾਮ ਲਾਇਆ ਹੈ ਕਿ ਭਾਜਪਾ ਵੱਲੋਂ ਭੇਜੇ ਗਏ ਗੁੰਡਿਆਂ ਨੇ ਅਰਵਿੰਦ ਕੇਜਰੀਵਾਲ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ।

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ’ਤੇ ਹਮਲਾ ਬੇਹੱਦ ਨਿੰਦਣਯੋਗ ਅਤੇ ਚਿੰਤਾਜਨਕ ਹੈ। ਸਾਫ਼ ਹੈ ਕਿ ਇਹ ਹਮਲਾ ਭਾਜਪਾ ਨੇ ਆਪਣੇ ਗੁੰਡਿਆਂ ਰਾਹੀਂ ਕਰਵਾਇਆ ਹੈ। ਜੇਕਰ ਅਰਵਿੰਦ ਕੇਜਰੀਵਾਲ ਨੂੰ ਕੁਝ ਹੋਇਆ ਤਾਂ ਸਾਰੀ ਜ਼ਿੰਮੇਵਾਰੀ ਭਾਜਪਾ ਦੀ ਹੋਵੇਗੀ। ਅਸੀਂ ਡਰਦੇ ਨਹੀਂ ਹਾਂ। ਆਮ ਆਦਮੀ ਪਾਰਟੀ ਆਪਣੇ ਮਿਸ਼ਨ ’ਤੇ ਡਟੀ ਰਹੇਗੀ।

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਵੀ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਵਿਕਾਸਪੁਰੀ ਪਦਯਾਤਰਾ ਦੌਰਾਨ ਭਾਜਪਾ ਨਾਲ ਜੁੜੇ ਲੋਕਾਂ ਨੇ ਅਰਵਿੰਦ ਕੇਜਰੀਵਾਲ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਈਡੀ, ਸੀਬੀਆਈ ਅਤੇ ਜੇਲ੍ਹ ਵਿੱਚ ਵੀ ਗੱਲ ਨਹੀਂ ਬਣੀ ਤਾਂ ਹੁਣ ਭਾਜਪਾ ਵਾਲੇ ਅਰਵਿੰਦ ਕੇਜਰੀਵਾਲ ’ਤੇ ਹਮਲੇ ਕਰ ਰਹੇ ਹਨ। ਜੇਕਰ ਕੇਜਰੀਵਾਲ ਨੂੰ ਕੁਝ ਹੁੰਦਾ ਹੈ ਤਾਂ ਉਸ ਲਈ ਸਿੱਧੇ ਤੌਰ ’ਤੇ ਭਾਜਪਾ ਜ਼ਿੰਮੇਵਾਰ ਹੋਵੇਗੀ।

 

Exit mobile version