ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਕਿਸਾਨੀ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਅਤੇ ਭਾਜਪਾ (BJP) ‘ਤੇ ਲਗਾਤਾਰ ਹਮਲਾਵਰ ਹੈ। ਪਾਰਟੀ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ (Daljeet Singh Cheema) ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿਚ ਕਿਸਾਨਾਂ ਦੀ ਜੋ ਤਰਸਯੋਗ ਹਾਲਤ ਹੈ ਉਸ ਲਈ ਆਮ ਆਦਮੀ ਪਾਰਟੀ ਅਤੇ ਭਾਜਪਾ ਬਰਾਬਰ ਦੀ ਜ਼ਿੰਮੇਵਾਰ ਹੈ। ਚੀਮਾਂ ਨੇ ਕਿਹਾ ਕਿ ਜੇਕਰ ਦੋਵੇਂ ਧਿਰਾਂ ਸਮੇਂ ਸਿਰ ਆਪਣੀ ਜ਼ਿੰਮੇਵਾਰੀ ਨਿਭਾਉਂਦੀਆਂ ਤਾਂ ਮੌਜੂਦਾ ਖੇਤੀ ਸੰਕਟ ਤੋਂ ਬਚਿਆ ਜਾ ਸਕਦਾ ਸੀ। ਦੋਵੇਂ ਇੱਕ ਦੂਜੇ ਨਾਲ ਹੱਥ ਮਿਲਾ ਰਹੇ ਹਨ ਅਤੇ ਤਿੰਨ ਕਿਸਾਨ ਬਿੱਲਾਂ ਵਿਰੁੱਧ ਸ਼ੁਰੂ ਕੀਤੇ ਗਏ ਕਿਸਾਨ ਅੰਦੋਲਨ ਕਾਰਨ ਕਿਸਾਨਾਂ ਤੋਂ ਬਦਲਾ ਲੈ ਰਹੇ ਹਨ।
ਇਹ ਤਰਸਯੋਗ ਹੈ ਕਿ ਸੰਕਟ ਨੂੰ ਹੱਲ ਕਰਨ ਦੀ ਬਜਾਏ, ਉਹ ਇੱਕ ਦੂਜੇ ਵਿਰੁੱਧ ਪ੍ਰੈਸ ਕਾਨਫਰੰਸਾਂ ਕਰਨ ਅਤੇ ਦੋਸ਼ਾਂ ਦੀ ਖੇਡ ਵਿੱਚ ਸ਼ਾਮਲ ਹੋਣ ਦੇ ਸਸਤੇ ਸਿਆਸੀ ਪੈਂਤੜੇ ਖੇਡ ਰਹੇ ਹਨ। ਦੋਵੇਂ ਸੱਤਾਧਾਰੀ ਪਾਰਟੀਆਂ ਦੀਆਂ ਪ੍ਰੈਸ ਕਾਨਫਰੰਸਾਂ ਕਿਸਾਨਾਂ ਦੀਆਂ ਮੁਸ਼ਕਲਾਂ ਤੋਂ ਕਿਵੇਂ ਰਾਹਤ ਪਾਉਣਗੀਆਂ? ਬਿਹਤਰ ਹੈ ਕਿ ਅਜਿਹੀਆਂ ਸਸਤੀਆਂ ਚਾਲਾਂ ਵਿੱਚ ਉਲਝਣ ਦੀ ਬਜਾਏ ਇਕੱਠੇ ਬੈਠ ਕੇ ਸਮੱਸਿਆਵਾਂ ਦਾ ਹੱਲ ਲੱਭਣ।
ਇਹ ਵੀ ਪੜ੍ਹੋ – ਆਮ ਆਦਮੀ ਪਾਰਟੀ ਦੀ ਵੱਡੀ ਕਾਰਵਾਈ! ਬਾਗੀ ਨੂੰ ਦਿਖਾਇਆ ਬਾਹਰ ਦਾ ਰਸਤਾ