The Khalas Tv Blog Punjab ਕਾਂਗਰਸ ਤੇ ਆਪ ਨੇ ਕੀਤੀ ਕਿਸਾਨਾਂ ਦੇ ਭਾਰਤ ਬੰਦ ਦੀ ਹਮਾਇਤ
Punjab

ਕਾਂਗਰਸ ਤੇ ਆਪ ਨੇ ਕੀਤੀ ਕਿਸਾਨਾਂ ਦੇ ਭਾਰਤ ਬੰਦ ਦੀ ਹਮਾਇਤ

‘ਦ ਖ਼ਾਲਸ ਟੀਵੀ ਬਿਊਰੋ:-ਕਿਸਾਨਾਂ ਦੇ ਕੱਲ੍ਹ ਭਾਰਤ ਬੰਦ ਦੇ ਸੱਦੇ ਦੀ ਕਾਂਗਰਸ ਤੇ ਆਪ ਨੇ ਭਰਵੀਂ ਹਮਾਇਤ ਕੀਤੀ ਹੈ। ਕਾਂਗਰਸ ਨੇ ਕਿਸਾਨਾਂ ਨਾਲ ਗੱਲਬਾਤ ਲਈ ਮੰਗ ਵੀ ਕੀਤੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਭਾਰਤ ਬੰਦ ਦੀ ਸ਼ਾਂਤਮਈ ਤਰੀਕੇ ਨਾਲ ਹਮਾਇਤ ਕਰਨਗੇ। ਉਨ੍ਹਾਂ ਕਿਹਾ ਕਿ ਨੌ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖਿਲਾਫ ਲੜਾਈ ਲੜ ਰਹੇ ਕਿਸਾਨਾਂ ਦੀ ਗੱਲ ਸੁਣੀ ਚਾਹੀਦੀ ਹੈ ਤੇ ਇਸਦਾ ਹੁਣ ਹੱਲ ਹੋ ਜਾਣਾ ਚਾਹੀਦਾ ਹੈ।


ਉੱਧਰ ਆਪ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਹੈ ਪਾਰਟੀ ਵਰਕਰ ਬਿਨਾਂ ਪਾਰਟੀ ਦੇ ਝੰਡੇ ਤੋਂ ਕਿਸਾਨਾਂ ਦੇ ਨਾਲ ਸੜਕਾਂ ਉੱਤੇ ਹੋਣਗੇ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿਰਫ ਕਿਸਾਨਾਂ ਲਈ ਹੀ ਮਾਰੂ ਨਹੀਂ ਹਨ, ਇਹ ਸਾਰੇ ਵਰਗਾਂ ਦਾ ਨੁਕਸਾਨ ਕਰਨ ਵਾਲੇ ਹਨ, ਜੋ ਤੁਰੰਤ ਵਾਪਸ ਹੋਣੇ ਚਾਹੀਦੇ ਹਨ।

Exit mobile version