India

CM ਕੇਜਰੀਵਾਲ ਦੇ ਹੱਕ ‘ਚ AAP ਦਾ ਐਲਾਨ, 7 ਅਪ੍ਰੈਲ ਨੂੰ ਦੇਸ਼ ਭਰ ‘ਚ ਕੀਤੀ ਜਾਵੇਗੀ ‘ਭੁੱਖ ਹੜਤਾਲ’

AAP announced in favor of CM Kejriwal, 'hunger strike' will be held across the country on April 7

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਪਾਰਟੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ, ਆਮ ਆਦਮੀ ਪਾਰਟੀ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ 7 ਅਪ੍ਰੈਲ ਨੂੰ ਦੇਸ਼ ਭਰ ਵਿੱਚ ਭੁੱਖ ਹੜਤਾਲ ਕੀਤੀ ਜਾਵੇਗੀ।

ਇਸ ਸਬੰਧੀ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਗੋਪਾਲ ਰਾਏ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ ਮੰਤਰੀ, ਆਮ ਆਦਮੀ ਪਾਰਟੀ ਦੇ ਸਾਰੇ ਸੰਸਦ ਮੈਂਬਰ, ਵਿਧਾਇਕ ਅਤੇ ਕੌਂਸਲਰ 7 ਅਪ੍ਰੈਲ ਨੂੰ ਜੰਤਰ-ਮੰਤਰ ਵਿਖੇ ਭੁੱਖ ਹੜਤਾਲ ਕਰਨਗੇ। ਇਸਦੇ ਨਾਲ ਹੀ ਉਨ੍ਹਾਂ ਨੇ ਦੇਸ਼ ਦੇ ਲੋਕਾਂ ਨੂੰ ਵੀ ਭੁੱਖ ਹੜਤਾਲ ਕਰ ਕੇ ਰੋਸ ਦਰਜ ਕਰਵਾਉਣ ਦੀ ਅਪੀਲ ਕੀਤੀ।

ਆਮ ਆਦਮੀ ਪਾਰਟੀ ਦੇ ਆਗੂ ਗੋਪਾਲ ਰਾਏ ਨੇ ਕਿਹਾ, “ਆਪ ਦੇ ਸਾਰੇ ਮੰਤਰੀ, ਵਿਧਾਇਕ, ਸੰਸਦ ਮੈਂਬਰ ਅਤੇ ਪਾਰਟੀ ਦੇ ਆਗੂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ 7 ​​ਅਪ੍ਰੈਲ ਨੂੰ ਜੰਤਰ-ਮੰਤਰ ਵਿਖੇ ‘ਸਮੂਹਿਕ ਵਰਤ’ ਰੱਖਣਗੇ। ਅਸੀਂ ਲੋਕਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਜੋ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਹਨ ਅਤੇ ਲੋਕਤੰਤਰ ਨੂੰ ਬਚਾਉਣ ਅਤੇ ਇਸ ਦੇਸ਼ ਨੂੰ ਪਿਆਰ ਕਰਨ ਲਈ ਅਪਣੇ ਘਰਾਂ, ਪਿੰਡਾਂ, ਬਲਾਕਾਂ ਵਿਚ ‘ਸਮੂਹਿਕ ਵਰਤ’ ਵੀ ਕਰ ਸਕਦੇ ਹਨ”।

1 ਅਪ੍ਰੈਲ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿਤਾ ਗਿਆ ਸੀ। ਕੇਜਰੀਵਾਲ ਨੂੰ ਤਿਹਾੜ ਜੇਲ ਵਿਚ ਰੱਖਿਆ ਗਿਆ ਹੈ। ਈਡੀ ਨੇ ਅਦਾਲਤ ‘ਚ ਕਿਹਾ ਹੈ ਕਿ ਜਾਂਚ ਲਈ ਕੇਜਰੀਵਾਲ ਨੂੰ ਦੁਬਾਰਾ ਰਿਮਾਂਡ ‘ਤੇ ਲਿਆ ਜਾ ਸਕਦਾ ਹੈ। 21 ਮਾਰਚ ਨੂੰ ਈਡੀ ਨੇ ਕੇਜਰੀਵਾਲ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।