Punjab

‘ਆਪ’ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਐਲਾਨੀ ਪੰਜਵੀਂ ਸੂਚੀ

ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪੰਜਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਆਪ ਨੇ ਪੰਜਵੀਂ ਸੂਚੀ ਵਿੱਚ 15 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਵਿਧਾਨ ਸਭਾ ਚੋਣਾਂ ਲਈ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੈ। ਕੁਲਵੰਤ ਸਿੰਘ ਬੀਤੇ ਦਿਨ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਕੁਲਵੰਤ ਸਿੰਘ ਸ਼੍ਰੋਮਣੀ ਅਕਾਲੀ ਦਲ ਵਿੱਚ ਲੰਬਾ ਸਮਾਂ ਕੰਮ ਕਰ ਚੁੱਕੇ ਹਨ। 2014 ਦੀ ਲੋਕ ਸਭਾ ਚੋਣ ਉਨ੍ਹਾਂ ਨੇ ਫਤਿਹਗੜ੍ਹ ਸਾਹਿਬ ਤੋਂ ਅਕਾਲੀ ਦਲ ਦੀ ਟਿਕਟ ‘ਤੇ ਲੜੀ ਸੀ।