The Khalas Tv Blog India ‘ਆਪ’ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਿਆਰੀਆਂ ਸ਼ੁਰੂ, ਪੰਜਾਬ ਵਿੱਚ ਵੱਡਾ ਐਕਸ਼ਨ
India Punjab

‘ਆਪ’ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਿਆਰੀਆਂ ਸ਼ੁਰੂ, ਪੰਜਾਬ ਵਿੱਚ ਵੱਡਾ ਐਕਸ਼ਨ

ਬਿਊਰੋ ਰਿਪੋਰਟ (17 ਸਤੰਬਰ, 2025): ਪੰਜਾਬ ਵਿੱਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਅੱਜ ਪਾਰਟੀ ਵੱਲੋਂ 27 ਹਲਕਾ ਇੰਚਾਰਜਾਂ ਅਤੇ ਇੱਕ ਟ੍ਰੇਡ ਵਿੰਗ ਕੋਆਰਡੀਨੇਟਰ ਦੀ ਨਿਯੁਕਤੀ ਕੀਤੀ ਗਈ।

ਇਹ ਨਿਯੁਕਤੀਆਂ ਪਾਰਟੀ ਦੇ ਸੀਨੀਅਰ ਲੀਡਰਾਂ ਵੱਲੋਂ ਕੀਤੀਆਂ ਗਈਆਂ ਹਨ। ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ AAP ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਹਲਕਾ ਇੰਚਾਰਜਾਂ ਦੀ ਸੂਚੀ ਜਾਰੀ ਕਰਦੇ ਹੋਏ ਨਵੇਂ ਜ਼ਿੰਮੇਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਫੈਸਲੇ ਨਾਲ ਪਾਰਟੀ ਵੱਲੋਂ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਇਸ਼ਾਰਾ ਦਿੱਤਾ ਗਿਆ ਹੈ। ਪਾਰਟੀ ਵਰਕਰਾਂ ਵਿੱਚ ਵੀ ਇਸ ਕਦਮ ਨੂੰ ਲੈ ਕੇ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਨਵੇਂ ਇੰਚਾਰਜ ਆਪਣੇ ਖੇਤਰਾਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਪਹੁੰਚਾਉਣਗੇ ਅਤੇ 2027 ਦੇ ਚੋਣ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਪਾਉਣਗੇ।

Exit mobile version