The Khalas Tv Blog Punjab ਤਰਨਤਾਰਨ ਜ਼ਿਮਨੀ ਚੋਣ ਲਈ AAP ਨੇ ਸੰਧੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
Punjab

ਤਰਨਤਾਰਨ ਜ਼ਿਮਨੀ ਚੋਣ ਲਈ AAP ਨੇ ਸੰਧੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਬਿਊਰੋ ਰਿਪੋਰਟ: ਤਰਨਤਾਰਨ ਵਿੱਚ ਹੋਣ ਵਾਲੀ ਵਿਧਾਨ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਪਾਰਟੀ ਨੇ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਹੈ। ਉਹ ਕੁਝ ਦਿਨ ਪਹਿਲੇ ਹੀ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ।

ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਭਵਨ ‘ਚ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਨੇ ਪਾਰਟੀ ‘ਚ ਸ਼ਾਮਲ ਕਰਵਾਇਆ ਸੀ।

ਦੱਸ ਦੇਈਏ ਵਿਧਾਨ ਸਭਾ ਚੋਣ 2022 ਵਿੱਚਚ ਤਰਨਤਾਰਨ ਤੋਂ ‘ਆਪ’ ਦੇ ਕਸ਼ਮੀਰ ਸਿੰਘ ਸੋਹਲ ਵਿਧਾਇਕ ਚੁਣੇ ਗਏ ਸਨ। ਬਿਮਾਰੀ ਦੇ ਕਰਕੇ ਉਨ੍ਹਾਂ ਦਾ 27 ਜੂਨ 2025 ਨੂੰ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਇਹ ਸੀਟ ਖ਼ਾਲੀ ਹੋ ਗਈ ਸੀ। ਇਸ ਸੀਟ ਨੂੰ ਪੰਥਕ ਸੀਟ ਮੰਨਿਆ ਜਾਂਦਾ ਹੈ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਖਡੂਰ ਸਾਹਿਬ ਦੇ ਵਿਧਾਇਕ ਤੇ ਖਾਲਿਸਤਾਨ ਸਮਰਥਕ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੀ ਇੱਥੋਂ ਚੋਣ ਲੜਨ ਦਾ ਐਲਾਨ ਕਰ ਚੁੱਕੀ ਹੈ।

ਅਜਿਹੇ ‘ਚ ਆਮ ਆਦਮੀ ਪਾਰਟੀ ਨੂੰ ਇੱਥੋਂ ਮਜ਼ਬੂਤ ਚਿਹਰੇ ਦੀ ਤਲਾਸ਼ ਹੈ, ਇਸ ਲਈ ਹਰਮੀਤ ਸਿੰਘ ਸੰਧੂ ਲਈ ਜ਼ਿਮੇਵਾਰੀ ਵੱਡੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇੱਥੋਂ ਸੁਖਵਿੰਦਰ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਜਦਕਿ ਭਾਜਪਾ ਵੱਲੋਂ ਇੱਥੋਂ ਇੰਚਾਰਜ ਤੇ ਸਹਿ-ਇੰਚਾਰਜ ਦਾ ਐਲਾਨ ਕਰ ਦਿੱਤਾ ਗਿਆ ਹੈ।

Exit mobile version