India Lok Sabha Election 2024 Punjab

AAP ਤੇ ਬੀਜੇਪੀ ਨੇ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ! ਉਮੀਦਵਾਰਾਂ ਦੇ ਨਾਂ ਹੈਰਾਨ ਕਰਨ ਵਾਲੇ

ਬਿਉਰੋ ਰਿਪੋਰਟ – ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਬੀਜੇਪੀ ਨੇ ਆਪੋ-ਆਪਣੇ ਉਮੀਦਵਾਰਾਂ ਦੀ ਇੱਕ ਹੋਰ ਲਿਸਟ ਜਾਰੀ ਕੀਤੀ ਹੈ। 2 ਦਿਨ ਪਹਿਲਾਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਆਗੂ ਪਵਨ ਟੀਨੂੰ ਨੂੰ ਜਲੰਧਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਟਿਕਟ ਦਿੱਤੀ ਗਈ ਹੈ, ਉਹ ਮੁਕਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਲੋਕਸਭਾ ਦੀ ਟਿਕਟ ਦਿੱਤੀ ਗਈ ਹੈ ਉਹ ਬਟਾਲਾ ਤੋਂ ਮੌਜੂਦਾ ਵਿਧਾਇਕ ਹਨ। ਇਸ ਤੋਂ ਇਲਾਵਾ ਲੁਧਿਆਣਾ ਦੇ ਕੇਂਦਰੀ ਹਲਕੇ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਲੁਧਿਆਣਾ ਲੋਕਸਭਾ ਹਲਕੇ ਲਈ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਲੋਕਸਭਾ ਦੇ ਲਈ ਸਾਰੇ 13 ਉਮੀਦਵਾਰਾਂ ਦਾ ਐਲਾਨ ਹੋ ਗਿਆ ਹੈ।

ਬੀਜੇਪੀ ਦੀ ਦੂਜੀ ਲਿਸਟ ਜਾਰੀਪੰਜਾਬ ਵਿੱਚ ਬੀਜੇਪੀ ਦੇ ਉਮੀਦਵਾਰਾਂ ਦੀ ਦੂਜੀ ਲਿਸਟ ਵੀ ਜਾਰੀ ਕਰ ਦਿੱਤੀ ਗਈ ਹੈ। ਇਸ ਵਿੱਚ 3 ਨਾਂ ਸ਼ਾਮਲ ਹਨ। ਬਠਿੰਡਾ ਤੋਂ ਸਾਬਕਾ IAS ਪਰਮਪਾਲ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਪਿਛਲੇ ਹਫ਼ਤੇ ਹੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਅਤੇ ਪੁੱਤਰ ਗੁਰਪ੍ਰੀਤ ਸਿੰਘ ਬੀਜੇਪੀ ਵਿੱਚ ਸ਼ਾਮਲ ਹੋਏ ਸਨ। ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼ ਦਾ ਟਿਕਟ ਕੱਟ ਦਿਤਾ ਗਿਆ ਹੈ ਉਨ੍ਹਾਂ ਦੀ ਥਾਂ ਅਨਿਤਾ ਸੋਮ ਪ੍ਰਕਾਸ਼ ਨੂੰ ਉਮੀਦਵਾਰ ਬਣਾਇਆ ਹੈ। ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਵਿੰਡ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪੰਜਾਬ ਬੀਜੇਪੀ ਦੀ ਪਹਿਲੀ ਲਿਸਟ ਵਿੱਚ 6 ਨਾਂ ਸਨ, ਦੂਜੀ ਲਿਸਟ ਨੂੰ ਮਿਲਾਕੇ ਪਾਰਟੀ ਨੇ ਹੁਣ ਤੱਕ 9 ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤੇ ਹਨ।