The Khalas Tv Blog Punjab “ਆਪ” ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਪੂਰੇ ਪਰਿਵਾਰ ਸਣੇ ਪਾਈ ਵੋਟ
Punjab

“ਆਪ” ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਪੂਰੇ ਪਰਿਵਾਰ ਸਣੇ ਪਾਈ ਵੋਟ

‘ਦ ਖ਼ਾਲਸ ਬਿਊਰੋ : ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ ‘ਤੇ ਆਮ ਆਦਮੀ ਪਾਰਟੀ , ਕਾਂਗਰਸ, ਅਕਾਲੀ ਦਲ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਵੀ ਅਪਣੀ ਪਤਨੀ ਤੇ ਮਾਤਾ ਨਾਲ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ।ਇਸ ਦੌਰਾਨ ਉਨ੍ਹਾਂ ਨੇ ਵੋਟਰਾਂ ਨੂੰ ਆਪਣੇ ਅਧਿਕਾਰ ਦੀ ਸਹੀ ਢੰਗ ਨਾਲ ਵਰਤੋਂ ਦੀ ਅਪੀਲ ਵੀ ਕੀਤੀ ਹੈ।

 

Exit mobile version