Punjab

ਆਮ ਆਦਮੀ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ

Sukhbir Badal

ਚੰਡੀਗੜ੍ਹ : ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ (Harpal Cheema) ਦੀ ਅਗਵਾਈ ਹੇਠ ਆਪ ਦਾ ਇਕ ਵਫਦ ਅੱਜ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਕੀਤੀ ਹੈ।

ਚੋਣ ਕਮਿਸ਼ਨ ਨਾਲ ਮੁਲਾਕਾਤ ਤੋਂ ਬਾਅਦ ਹਰਪਾਲ ਚੀਮਾ ਨੇ ਦੱਸਿਆ ਕਿ ਮਿਤੀ 6 ਅਪ੍ਰੈਲ 2024 ਨੂੰ ਪੰਜਾਬ ਬਚਾਓ ਯਾਤਰਾ ਦੇ ਰਾਏਕੋਟ ਪਹੁੰਚਣ ਸਮੇਂ ਸੁਖਬੀਰ ਸਿੰਘ ਬਾਦਲ ਨੇ ਬੱਚਿਆਂ ਕੋਲੋਂ ਅਕਾਲੀ ਦਲ ਦੇ ਹੱਕ ਵਿਚ ਨਾਅਰੇ ਲਗਵਾਏ ਅਤੇ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਅਪੀਲ ਕਰਵਾਈ ਜੋ ਚੋਣ ਜ਼ਾਬਤੇ ਦੀ ਉਲੰਘਣਾ ਹੈ।

ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਕਿਉਂਕਿ ਉਹਨਾਂ ਨੂੰ ਕਾਨੂੰਨ ਦੀ ਉਲੰਘਣਾ ਦੀ ਆਦਤ ਪਈ ਹੋਈ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਸੁਖਬੀਰ ਬਾਦਲ ਲੋਕਾਂ ਨੂੰ ਬਿਜਲੀ ਦੀਆਂ ਕੁੰਡੀਆਂ ਲਗਾਉਣ ਵਰਗੇ ਗੈਰ ਕਾਨੂੰਨੀ ਕੰਮ ਕਰਨ ਲਈ ਉਕਸਾਉਂਦੇ ਰਹਿੰਦੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਕੋਈ ਵੀ 18 ਸਾਲ ਤੋਂ ਘੱਟ ਉਮਰ ਦਾ ਬੱਚੀ ਜਾਂ ਬੱਚੀ ਕਿਸੇ ਸਿਆਸੀ ਪਾਰਟੀ ਲਈ ਚੋਣ ਪ੍ਰਚਾਰ ਨਹੀਂ ਕਰ ਸਕਦਾ। ਪਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਦਾ ਉਲੰਘਣਾ ਕੀਤਾ ਗਿਆ ਹੈ।

ਦਰਅਸਲ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਲੁਧਿਆਣਾ ਦੇ ਰਾਏਕੋਟ ਵਿਖੇ ਪਹੁੰਚੀ ਤਾਂ ਇਸ ਦੌਰਾਨ ਸੁਖਬੀਰ ਬਾਦਲ ਟਰੈਕਟਰ ਤੇ ਬੈਠਕੇ ਵਰਕਰਾਂ ਨੂੰ ਮਿਲ ਰਹੇ ਸਨ। ਇਸ ਦੌਰਾਨ ਇੱਕ ਵਰਕਰ ਬੱਚੇ ਨੂੰ ਸੁਖਬੀਰ ਬਾਦਲ ਕੋਲ ਟਰੈਕਟਰ ਤੇ ਬੈਠਾ ਦਿੱਤਾ ਹੈ। ਇਸ ਤੋਂ ਬਾਅਦ ਉਹ ਬੱਚੇ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਨਾਅਰੇ ਲਗਾਉਂਦਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾਉਣ ਦੀ ਅਪੀਲ ਕਰਦਾ ਹੈ। ਸੁਖਬੀਰ ਬਾਦਲ ਵੀ ਇਸ ਬੱਚੇ ਨੂੰ ਕੁੱਝ ਕਹਿੰਦੇ ਹੋਏ ਨਜ਼ਰ ਆ ਰਹੇ ਹਨ। ਇਸ ਦੀ ਸ਼ਿਕਾਇਤ ਹੀ ਹੁਣ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਹੈ।