ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਮੀਟਿੰਗ ਕੀਤੀ ਹੈ। ਵਫਦ ਦੀ ਅਗਵਾਈ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤੀ ਹੈ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਝੋਨੇ ਦੀ ਖ਼ਰੀਦ ਦਾ ਮੁੱਦਾ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਸਾਹਮਣੇ ਚੁੱਕਿਆ ਹੈ।
ਦਰਅਸਲ ਪੰਜਾਬ ਵਿੱਚ ਲਿਫਟਿੰਗ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਗਰਮਾਇਆ ਹੋਇਆ ਹੈ। ਕਿਸਾਨ ਥਾਂ-ਥਾਂ ’ਤੇ ਧਰਨਾ ਦੇ ਰਹੇ ਹਨ। ਸੂਬਾ ਸਰਕਾਰ ਲਿਫਟਿੰਗ ਵਿੱਚ ਦੇਰੀ ਦੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਦੱਸ ਰਹੀ ਹੈ। ਚੀਮਾ ਨੇ ਦੱਸਿਆ ਕਿ ਰਾਜਪਾਲ ਸਾਬ੍ਹ ਨੇ ਫੌਰਨ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਫੋਨ ਕੀਤਾ ਪਰ ਉਹ ਮੌਜੂਦ ਨਾ ਹੋਣ ’ਤੇ ਸਟਾਫ ਮੈਂਬਰਾਂ ਨੂੰ ਜਲਦ ਗੱਲ ਕਰਵਾਉਣ ਦੀ ਹਦਾਇਤੀ ਦਿੱਤੀ।
ਹਰਪਾਲ ਸਿੰਘ ਚੀਮਾ ਨੇ ਇਲਜ਼ਾਮ ਲਗਾਇਆ ਹੈ ਕਿ ਸਾਰੇ ਚੀਫ ਸਕੱਤਰ ਤੋਂ ਲੈਕੇ ਮੁੱਖ ਮੰਤਰੀ ਅਤੇ ਮੰਤਰੀ ਤੱਕ ਕੇਂਦਰ ਕੋਲ ਖ਼ਰੀਦ ਨੂੰ ਲੈਕੇ ਗਏ ਪਰ ਸਾਡੀ ਕੋਈ ਸੁਣਵਾਈ ਨਹੀਂ ਹੋਈ, ਲੱਗਦਾ ਹੈ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਦਾ ਬਦਲਾ ਲੈ ਰਹੀ ਹੈ।