The Khalas Tv Blog India ‘ਆਪ’ ਵਫ਼ਦ ਨੂੰ ਨਹੀਂ ਜਾਣ ਦਿੱਤਾ ਗਿਆ ਪਾਕਿਸਤਾਨ
India Punjab

‘ਆਪ’ ਵਫ਼ਦ ਨੂੰ ਨਹੀਂ ਜਾਣ ਦਿੱਤਾ ਗਿਆ ਪਾਕਿਸਤਾਨ

‘ਦ ਖ਼ਾਲਸ ਬਿਊਰੋ :- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਫ਼ਦ ਨੂੰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਜਾਣ ਲਈ ਹਰੀ ਝੰਡੀ ਨਹੀਂ ਦਿੱਤੀ।

ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਅਤੇ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਕੇਂਦਰ ਵਿੱਚ ਮੋਦੀ ਅਤੇ ਪੰਜਾਬ ਦੀ ਚੰਨੀ ਸਰਕਾਰ ਮਿਲੀਭੁਗਤ ਨਾਲ ਚੱਲ ਰਹੀ ਹੈ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ‘ਆਪ’ ਨੂੰ ਪੰਜਾਬ ਵਿੱਚ ਸੱਤਾ ਵਿੱਚ ਆਉਣ ਤੋਂ ਰੋਕਣਾ ਹੈ।

ਦਰਅਸਲ, ਆਮ ਆਦਮੀ ਪਾਰਟੀ ਦੇ ਵਫ਼ਦ ਨੇ ਆਪ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਹੇਠ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣਾ ਸੀ ਅਤੇ ਉੱਥੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰੇ ਕਰਨੇ ਸਨ।

Exit mobile version