The Khalas Tv Blog Punjab ਆਪ ਨੇ ਭਗਵੰਤ ਮਾਨ ਨੂੰ ਧੂਰੀ ਤੋਂ ਮੈ ਦਾਨ ‘ਚ ਉਤਾਰਿਆ
Punjab

ਆਪ ਨੇ ਭਗਵੰਤ ਮਾਨ ਨੂੰ ਧੂਰੀ ਤੋਂ ਮੈ ਦਾਨ ‘ਚ ਉਤਾਰਿਆ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਵੱਲੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੂੰ ਹਲਕਾ ਧੂਰੀ ਤੋਂ ਚੋਣ ਲੜਾਉਣ ਦਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੂੰ ਹਾਲੇ ਦੋ ਦਿਨ ਪਹਿਲਾਂ ਹੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆ ਗਿਆ ਸੀ। ਉਹ ਇਸ ਤੋਂ ਪਹਿਲਾਂ ਦੋ ਵਾਰ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਜਿੱਤ ਚੁੱਕੇ ਹਨ ਅਤੇ ਉਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ ਜਿਹੇ ਦਿੱਗਜ ਦੀ ਪਿੱਠ ਲਾਈ ਸੀ। ਉਨ੍ਹਾਂ ਦੇ ਨਾਂ ਦਾ ਰਸਮੀ ਐਲਾਨ ਆਪ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕੀਤਾ।

ਆਮ ਆਦਮੀ ਪਾਰਟੀ ਵੱਲੋਂ ਹੁਣ ਤੱਕ 112 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਭਗਵੰਤ ਮਾਨ ਦੇ ਨਾਂ ਨੂੰ ਸ਼ਾਮਿਲ ਕਰਨ ਨਾਲ ਗਿਣਤੀ 113 ਹੋ ਗਈ ਹੈ। ਦੱਸ ਦੇਈਏ ਕਿ ਧੂਰੀ ਵਿਧਾਨ ਸਭਾ ਹਲਕਾ ਭਗਵੰਤ ਮਾਨ ਦੇ ਲੋਕ ਸਭਾ ਹਲਕੇ ਸੰਗਰੂਰ ਦਾ ਹਿੱਸਾ ਹੈ। ਪਿਛਲੀ ਵਾਰ ਇੱਥੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ ਜਿੱਤ ਪ੍ਰਾਪਤ ਕੀਤੀ ਸੀ ਅਤੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਥੋੜੇ ਫਰਕ ਨਾਲ ਹਾਰ ਗਿਆ ਸੀ। ਭਗਵੰਤ ਮਾਨ ਵਿਧਾਨ ਸਭਾ ਹਲਕਾ ਧੂਰੀ ਤੋਂ ਲੋਕ ਸਭਾ ਦੀ ਚੋਣ 30 ਹਜ਼ਾਰ ਤੋਂ ਵੱਧ ਫਰਕ ਨਾਲ ਜਿੱਤਦੇ ਰਹੇ ਹਨ। ਭਗਵੰਤ ਮਾਨ ਨੇ ਪਾਰਟੀ ਵੱਲੋਂ ਧੂਰੀ ਤੋਂ ਉਮੀਦਵਾਰ ਬਣਾਉਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਹਲਕਾ ਵਾਸੀਆਂ ਦੀ ਸੇਵਾ ਕਰਨ ਲਈ ਆਪਣੀ ਰਿਹਾਇਸ਼ ਸਤੌਜ ਤੋਂ ਧੂਰੀ ਸ਼ਿਫਟ ਕਰਨ ਦਾ ਮਨ ਬਣਾ ਚੁੱਕੇ ਹਨ।

ਇਹ ਵੀ ਜ਼ਿਕਰਜ਼ੋਗ ਹੈ ਕਿ ਕਾਂਗਰਸ ਵੱਲੋਂ ਵਿਦਿਆਰਥੀ ਨੇਤਾ ਦਲਵੀਰ ਸਿੰਘ ਗੋਲਡੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਉਨ੍ਹਾਂ ਨੇ ਵਿਧਾਨ ਸਭਾ ਦੀ ਚੋਣ ਪਹਿਲੀ ਵਾਰ ਲੜੀ ਸੀ। ਜਦਕਿ ਅਕਾਲੀ ਦਲ ਵੱਲੋਂ ਪ੍ਰਕਾਸ਼ ਚੰਦ ਗਰਗ ਨੂੰ ਟਿਕਟ ਦਿੱਤੀ ਗਈ ਹੈ।

Exit mobile version