The Khalas Tv Blog Punjab ਪੰਜਾਬ ਸਰਕਾਰ ਨੇ ਭੱਠਲ ਨੂੰ ਸਰਕਾਰੀ ਕੋਠੀ ਕਰਨ ਲਈ ਕਿਹਾ
Punjab

ਪੰਜਾਬ ਸਰਕਾਰ ਨੇ ਭੱਠਲ ਨੂੰ ਸਰਕਾਰੀ ਕੋਠੀ ਕਰਨ ਲਈ ਕਿਹਾ

ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਸਿਆਸਤਦਾਨਾਂ ਤੋਂ ਸਰਕਾਰੀ ਕੋਠੀਆਂ ਖਾਲੀ ਕਰਾਉਣ ਲਈ ਸਖਤੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਪੰਜਾਬ ਸਰਕਾਰ ਨੇ  ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੂੰ ਸਰਕਾਰੀ ਕੋਠੀ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਰਜਿੰਦਰ ਕੌਰ ਭੱਠਲ ਨੂੰ 5 ਮਈ ਤੱਕ ਸਰਕਾਰੀ ਕੋਠੀ ਕਰਨ ਲਈ ਕਿਹਾ ਗਿਆ ਹੈ। ਰਜਿੰਦਰ ਕੌਰ ਭੱਠਲ ਨੂੰ ਚੰਡੀਗੜ੍ਹ ਦੇ ਸੈਕਟਰ 2 ਵਿੱਚ ਕੋਠੀ ਨੰਬਰ 8 ਮਿਲੀ ਹੋਈ ਸੀ। ਕੋਠੀ ਦੇ ਬਿਜਲੀ ਅਤੇ ਪਾਣੀ ਦਾ ਬਿੱਲ ਵੀ ਪੀਡਬਲਿਊ ਵਿਭਾਗ ਵੱਲੋਂ ਭਰਿਆ ਜਾਂਦਾ ਸੀ। ਜੋ ਲੱਖਾਂ ਰੁਪਏ ਮਹੀਨੇ ਦੇ ਬਣਦੇ ਸਨ।

ਪੰਜਾਬ ਸਰਕਾਰ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਆਪ ਨੂੰ ਵਾਈਸ ਚੇਅਰਪਰਸਨ, ਪੰਜਾਬ ਰਾਜ ਯੋਜਨਾ ਬੋਰਡ ਦੇ ਅਹੁਦੇ ਕਾਰਨ ਕੈਬਨਿਟ ਰੈਂਕ ਅਨੁਸਾਰ ਕੈਬਨਿਟ ਮੰਤਰੀਆਂ ਦੀ ਤਰਜ਼ ਉਤੇ ਮੁੱਖ ਮੰਤਰੀ ਪੂਲ ਦੀ ਕੋਠੀ ਅਲਾਟਮੈਂਟ ਕੀਤੀ ਗਈ ਸੀ। ਹੁਣ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮਿਤੀ 20 ਅਪ੍ਰੈਲ 2022 ਰਾਹੀਂ ਪੰਜਾਬ ਰਾਜ ਯੋਜਨਾ ਬੋਰਡ ਤੁਰੰਤ ਪ੍ਰਭਾਵ ਤੋਂ ਭੰਗ ਕਰ ਦਿੱਤਾ ਗਿਆ ਹੈ।

Exit mobile version