Punjab

ਆਪਣੇ ਵਾਅਦਿਆਂ ਤੋਂ ਮੁਕਰੀ “ਆਪ” ਸਰਕਾਰ : ਸੁਭਾਸ਼ ਸ਼ਰਮਾ

ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਚੱਲ ਰਹੇ ਬਿਜਲੀ ਸੰਕਟ ਨੂੰ ਲੈ ਪੰਜਾਬ ਭਾਜਪਾ ਵੱਲੋਂ ਮੁਹਾਲੀ ‘ਚ ਪੰਜਾਬ ਸਰਕਾਰ ਦੇ ਖ਼ਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਭਾਜਪਾ ਦੇ ਸੂਬੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਦੀ ਅਗਵਾਈ ਵਿੱਚ ਮੋਹਾਲੀ ‘ਚ ਡੀਸੀ ਦਫਤਰ ਦੇ ਸਾਹਮਣੇ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਕੇ ਸੱਤਾ ਵਿੱਚ ਆਈ ਹੈ ਅਤੇ ਉਦੋਂ ਆਮ ਆਦਮੀ ਪਾਰਟੀ ਵੱਲੋਂ 600 ਯੂਨਿਟ ਬਿਜਲੀ ਮੁਫਤ ਦੇਣ ਦੇ ਨਾਲ ਨਾਲ 24 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਆਪ ਗਾਰੰਟੀਆਂ ਤੋਂ ਪਿਛੇ ਹੱਟ ਗਈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਬਿਜਲੀ ਮੁੱਦੇ ਤੇ ਤਿੰਨ ਗਰੰਟੀਆਂ ਦਿੱਤੀਆਂ ਤੇ ਤਿੰਨਾਂ ਤੋਂ ਫੈਲ।

ਇਸਦੇ ਨਾਲ ਹੀ ਸਰਮਾਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਝੂਠ ਬੋਲਣ ਵਾਲੀ, ਫਰੇਬ ਅਤੇ ਇਸ਼ਿਤਿਹਾਰਾਂ ਦੀ ਸਰਕਾਰ ਕਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਹ ਕਿਹਾ ਗਿਆ ਹੈ ਕਿ ਜੇਕਰ 600 ਯੂਨਿਟ ਤੋਂ ਵੱਧ ਬਿਜਲੀ ਯੂਨਿਟ ਆਉਂਦੇ ਹਨ ਤਾਂ ਉਪਭੋਗਤਾ ਨੂੰ ਪੂਰਾ ਬਿਜਲੀ ਬਿੱਲ ਆਵੇਗਾ। ਜੋ ਕਿ ਪੰਜਾਬ ਦੇ ਲੋਕਾਂ ਨਾਲ ਵਾਅਦਾ ਖਿਲਾਫੀ ਹੈ। 600 ਯੂਨਿਟ ਤੋਂ ਬਾਅਦ ਪੂਰੇ ਬਿੱਲ ਦੀ ਸ਼ਰਤ ਦਾ ਵਿਰੋਧ ਕੀਤਾ ਜਾ ਰਿਹਾ ਹੈ । ਸ਼ਰਮਾ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ  ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਫ੍ਰੀ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਹੁਣ ਉਸ ਤੋਂ ਪਿੱਛੇ ਹਟ ਰਹੀ ਹੈ। ਸ਼ਰਮਾਂ ਨੇ ਇਹ ਵੀ ਕਿਹਾ ਕਿ ਅਸੀਂ ਲੋਕਾਂ ਨੂੰ ਅਪੀਲ ਕਰਾਂਗੇ ਕਿ ਉਹ ਬਿੱਲ ਨਾ ਭਰਨ ਅਤੇ ਜੇਕਰ ਕੋਈ ਉਨ੍ਹਾਂ ਦਾ ਬਿਜਲੀ ਕੁਨੈਕਸ਼ਨ ਕੱਟਦਾ ਹੈ ਤਾਂ ਭਾਜਪਾ ਵਰਕਰ ਉਨ੍ਹਾਂ ਦਾ ਕੁਨੈਕਸ਼ਨ ਦੁਬਾਰਾ ਜੋੜ ਦੇਣਗੇ। ਅਸੀਂ ਬਿਜਲੀ ਵਿਭਾਗ ਨੂੰ ਖਪਤਕਾਰਾਂ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਣ ਦੇਵਾਂਗੇ।