‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਚੰਡੀਗੜ੍ਹ ਤੋਂ ਡੀ ਲਿੰਕ ਕਰਨ ਦੇ ਕੀਤੇ ਐਲਾਨ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਸੰਸਦ ਤੇਂ ਲੈ ਕੇ ਗਲੀਆਂ ਤੱਕ ਸੰਘਰਸ਼ ਛੇੜਨ ਦੀ ਧਮਕੀ ਦੇ ਦਿੱਤੀ ਹੈ। ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਕਿਹਾ ਹੈ ਕਿ ਸਰਕਾਰ ਅਤੇ ਆਪ ਦੋਵੇਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਡੱਟਣਗੀਆਂ ਅਤੇ ਹਰੇਕ ਲੋਕ ਮਾਰੂ ਫੈਸਲੇ ਦਾ ਵਿਰੋਧ ਕੀਤਾ ਜਾਵੇਗਾ।
ਉਨ੍ਹਾਂ ਨੇ ਅੱਜ ਜਾਰੀ ਕੀਤੀ ਇੱਕ ਵੀਡੀਊ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਲਾਏ ਜਾ ਰਹੇ ਲਗਾਤਾਰ ਖੌਰੇ ‘ਤੇ ਗੁੱਸੇ ਦ ਇਜ਼ਹਾਰ ਕੀਤਾ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਉਸ ਬਿਆਨ ਨੂੰ ਝੂਠ ਦੱਸਿਆ ਜਿਸ ਵਿੱਚ ਉਨ੍ਹਾਂ ਨੇ ਕਿਹੀ ਸੀ ਕਿ ਚੰਡੀਗੜ ਵਿੱਚ ਪੰਜਾਬ ਦੀ ਥਾਂ ‘ਤੇ ਕੇਂਦਰ ਦੇ ਸਰਵਿਸ ਨਿਯਮ ਮੁਲਾਜ਼ਮਾਂ ਦੀ ਮੰਗ ‘ਤੇ ਲਾਗੂ ਕਰਨ ਦਾ ਫੈਸਲਾ ਲਿਆ ਹੈ। ਖਜ਼ਾਨਾ ਮੰਤਰੀ ਅਨੁਸਾਰ ਚੰਡੀਗੜ੍ਹ ਦੇ ਮੁਲਾਜ਼ਮਾਂ ਦੀ ਤਨਖਾਹ ਹੁਣ ਘਟ ਜਾਵੇਗੀ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਆਪ ਵੱਲੋਂ ਕੇਂਦਰ ਨੂੰ ਫੈਸਲਾ ਵਾਪਸ ਲੈਣ ਦੀ ਅਪੀਲ ਕਰਦਿਆਂ ਸੰਘਰਸ਼ ਦਾ ਸਾਹਮਣਾ ਕਰਨ ਦੀ ਅਪੀਲ ਕੀਤੀ ਹੈ।