ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਐਲਾਨ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਚਾਰੋਂ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਇਸ ਦਾ ਨਤੀਜਾ 23 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ।
- ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਐਲਾਨਿਆ ਉਮੀਦਵਾਰ
- ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਦਿੱਤੀ ਟਿਕਟ
- ਚੱਬੇਵਾਲ ਤੋਂ ਇਸ਼ਾਨ ਚੱਬੇਵਾਲ ਨੂੰ ਦਿੱਤੀ ਟਿਕਟ
- ਗਿੱਦੜਬਾਹਾ ਤੋਂ ਡਿੰਪੀ ਢਿੱਲੋਂ ਨੂੰ ਐਲਾਨਿਆ ਉਮੀਦਵਾਰ
Announcement
The Aam Aadmi Party hereby announces candidates for Bye- Elections in the state of Punjab pic.twitter.com/zVwtDvIBho
— AAP Punjab (@AAPPunjab) October 20, 2024
ਉਮੀਦਵਾਰਾਂ ਦੀ ਸੂਚੀ ਵਿੱਚ ਮੁਕਤਸਰ ਜ਼ਿਲ੍ਹੇ ਦੀ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਢਿੱਲੋਂ ਪਹਿਲਾਂ ਅਕਾਲੀ ਦਲ ਵਿੱਚ ਸਨ ਅਤੇ ਸੁਖਬੀਰ ਬਾਦਲ ਦੇ ਕਰੀਬੀ ਸਾਥੀਆਂ ਵਿੱਚੋਂ ਇੱਕ ਸਨ। ਹਾਲਾਂਕਿ ਇਸ ਵਾਰ ਜ਼ਿਮਨੀ ਚੋਣ ‘ਚ ਟਿਕਟ ਨਾ ਮਿਲਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਉਹ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ।
ਇਸ਼ਾਨ ਚੱਬੇਵਾਲ ਨੂੰ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਤੋਂ ਟਿਕਟ ਦਿੱਤੀ ਗਈ ਹੈ। ਈਸ਼ਾਨ ਦੇ ਪਿਤਾ ਡਾਕਟਰ ਰਾਜਕੁਮਾਰ ਚੱਬੇਵਾਲ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ‘ਆਪ’ ਦੇ ਸੰਸਦ ਮੈਂਬਰ ਹਨ। 2022 ਵਿੱਚ ਚੱਬੇਵਾਲ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ। ਉਹ ਕਾਂਗਰਸ ਵਿਧਾਇਕ ਦਲ ਦੇ ਉਪ ਨੇਤਾ ਵੀ ਸਨ। ਹਾਲਾਂਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਪਾਰਟੀ ਬਦਲ ਕੇ ‘ਆਪ’ ‘ਚ ਸ਼ਾਮਲ ਹੋ ਗਏ ਸਨ।
ਹਰਿੰਦਰ ਸਿੰਘ ਧਾਲੀਵਾਲ ਨੂੰ ਬਰਨਾਲਾ ਤੋਂ ਟਿਕਟ ਦਿੱਤੀ ਗਈ ਹੈ। 2022 ‘ਚ ‘ਆਪ’ ਦੇ ਗੁਰਮੀਤ ਮੀਤ ਹੇਅਰ ਨੇ ਇਹ ਸੀਟ ਜਿੱਤੀ ਸੀ। ਹਾਲਾਂਕਿ ‘ਆਪ’ ਨੇ ਉਨ੍ਹਾਂ ਨੂੰ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਅਤੇ ਉਹ ਚੋਣ ਜਿੱਤ ਗਏ। ਜਿਸ ਤੋਂ ਬਾਅਦ ਉਨ੍ਹਾਂ ਦੇ ਅਸਤੀਫੇ ਕਾਰਨ ਇਹ ਸੀਟ ਖਾਲੀ ਹੋ ਗਈ ਸੀ। ਇੱਥੋਂ ਦੇ ਉਮੀਦਵਾਰ ਧਾਲੀਵਾਲ ਉਨ੍ਹਾਂ ਦੇ ਕਰੀਬੀ ਦੋਸਤ ਹਨ।
ਹਰਿੰਦਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਛੀਨੀਵਾਲ ਦਾ ਰਹਿਣ ਵਾਲਾ ਹੈ। ਉਹ ਇੱਕ ਕਿਸਾਨ ਪਰਿਵਾਰ ਵਿੱਚੋਂ ਹੈ। ਉਸਦੇ ਪਿਤਾ ਵੈਟਰਨਰੀ ਵਿਭਾਗ ਤੋਂ ਸੇਵਾਮੁਕਤ ਕਰਮਚਾਰੀ ਹਨ। ਮੀਤ ਹੇਅਰ ਅਤੇ ਹਰਿੰਦਰ ਸਿੰਘ ਸਕੂਲ ਤੋਂ ਹੀ ਦੋਸਤ ਹਨ।
ਗੁਰਦੀਪ ਸਿੰਘ ਰੰਧਾਵਾ ਨੂੰ ਡੇਰਾ ਬਾਬਾ ਨਾਨਕ ਤੋਂ ਮੁੜ ਟਿਕਟ ਦਿੱਤੀ ਗਈ ਹੈ। 2022 ਦੀਆਂ ਚੋਣਾਂ ਵਿੱਚ ਉਹ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ ਤੋਂ ਸਿਰਫ਼ 466 ਵੋਟਾਂ ਨਾਲ ਹਾਰ ਗਏ ਸਨ। ਰੰਧਾਵਾ ਨੇ 2024 ਵਿੱਚ ਗੁਰਦਾਸਪੁਰ ਸੀਟ ਤੋਂ ਲੋਕ ਸਭਾ ਚੋਣ ਲੜੀ ਸੀ। ਜਿਸ ਕਾਰਨ ਇਹ ਸੀਟ ਖਾਲੀ ਹੋ ਗਈ।