The Khalas Tv Blog India ਜ਼ਿਮਨੀ ਚੋਣਾਂ ਲਈ ‘ਆਪ’ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ
India Punjab

ਜ਼ਿਮਨੀ ਚੋਣਾਂ ਲਈ ‘ਆਪ’ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ

ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ 40 ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਨਾਂ ਸੂਚੀ ’ਚ ਪਹਿਲੇ ਸਥਾਨ ’ਤੇ ਰੱਖਿਆ ਗਿਆ ਹੈ। ਜਦਕਿ ਦੂਜੇ ਨੰਬਰ ’ਤੇ ਮਨੀਸ਼ ਸਿਸੋਦੀਆ ਦਾ ਨਾਂ ਹੈ ਅਤੇ ਤੀਜੇ ਨੰਬਰ ’ਤੇ ਸੀਐੱਮ ਭਗਵੰਤ ਮਾਨ ਦਾ ਨਾਂ ਹੈ।

ਇਸ ਤੋਂ ਬਾਅਦ ਸੰਜੇ ਸਿੰਘ ਅਤੇ ਡਾਕਟਰ ਸੰਦੀਪ ਪਾਠਕ ਦਾ ਨਾਂ ਸ਼ਾਮਲ ਹੈ। ਇਸ ਦੇ ਨਾਲ ਹੀ ਰਾਜ ਦੇ ਸਾਰੇ ਮੰਤਰੀਆਂ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਥਾਂ ਦਿੱਤੀ ਗਈ ਹੈ। ਇਸ ਦੌਰਾਨ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਦੀਆਂ ਚਾਰ ਸੀਟਾਂ ’ਤੇ ਚੋਣਾਂ ਹੋਣੀਆਂ ਹਨ। ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਦੇਖੋ ਸਟਾਰ ਪ੍ਰਚਾਰਕਾਂ ਦੀ ਸੂਚੀ-

Exit mobile version