‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਹਲਕਾ ਪੱਧਰ ‘ਤੇ ਮਜ਼ਬੂਤੀ ਲਈ 18 ਹਲਕਾ ਇੰਚਾਰਜਾਂ ਦੀ ਸੂਚੀ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਪਹਿਲਾਂ ਪਾਰਟੀ ਇੱਕ ਹੋਰ 47 ਹਲਕਾ ਇੰਚਾਰਜ ਨਿਯੁਕਤ ਕਰ ਚੁੱਕੀ ਹੈ। ਜਿਕਰਯੋਗ ਹੈ ਕਿ ਪਾਰਟੀ ਹੈੱਡਕੁਆਟਰ ਤੋਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ) ਦੇ ਦਸਤਖਤਾਂ ਹੇਠ ਇਹ ਸੂਚੀ ਜਾਰੀ ਕੀਤੀ ਗਈ ਹੈ।