The Khalas Tv Blog India ’84 ਕਤਲੇਆਮ ‘ਤੇ ਕਿਤਾਬ ਲਿਖਣ ਵਾਲੇ ‘ਆਪ’ ਲੀਡਰ ਜਰਨੈਲ ਸਿੰਘ ਨਹੀਂ ਰਹੇ
India

’84 ਕਤਲੇਆਮ ‘ਤੇ ਕਿਤਾਬ ਲਿਖਣ ਵਾਲੇ ‘ਆਪ’ ਲੀਡਰ ਜਰਨੈਲ ਸਿੰਘ ਨਹੀਂ ਰਹੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਲੀਡਰ ਜਰਨੈਲ ਸਿੰਘ ਦਾ ਅੱਜ ਦਿੱਲੀ ਵਿੱਚ ਦਿਹਾਂਤ ਹੋ ਗਿਆ ਹੈ। ਜਰਨੈਲ ਸਿੰਘ ਕਰੋਨਾ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਜਰਨੈਲ ਸਿੰਘ ਦੀ ਉਮਰ 48 ਸਾਲ ਸੀ। 

ਜਰਨੈਲ ਸਿੰਘ ਨੇ ਆਖਰੀ ਸਮੇਂ ਕੀ ਕਿਹਾ ਸੀ

ਜਰਨੈਲ ਸਿੰਘ ਨੇ 29 ਅਪ੍ਰੈਲ ਨੂੰ ਆਪਣੀ ਇੱਕ ਫੇਸਬੁੱਕ ਪੋਸਟ ਰਾਹੀਂ ਕਿਹਾ ਸੀ ਕਿ, “ਉਹ ਹੋਰਨਾਂ ਵਾਂਗ ਸਰੀਰਕ ਕਸ਼ਟ ‘ਚ ਹਨ, ਕ੍ਰਿਪਾ ਕਰਕੇ ਫੋਨ ਨਾ ਕਰੋ, ਗੱਲ ਕਰਨ ਨਾਲ ਸਾਹ ਹੋਰ ਔਖਾ ਹੁੰਦਾ ਹੈ। ਸਰਬਤ ਦੇ ਭਲੇ ਦੀ ਅਰਦਾਸ ਕਰੋ।”

ਅਰਵਿੰਦ ਕੇਜਰੀਵਾਲ ਨੇ ਜਤਾਇਆ ਦੁੱਖ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਰਨੈਲ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਕੇਜਰੀਵਾਲ ਨੇ ਇੱਕ ਟਵੀਟ ਕਰਕੇ ਕਿਹਾ ਕਿ ‘ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦੇ ਅਚਾਨਕ ਅਕਾਲ ਚਲਾਣੇ ਤੋਂ ਉਨ੍ਹਾਂ ਨੂੰ ਡੂੰਘਾ ਦੁੱਖ ਹੈ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ। ਉਨ੍ਹਾਂ ਨੂੰ ਸਮਾਜ ਵਿੱਚ ਪਾਏ ਯੋਗਦਾਨ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ’।

ਮਨੀਸ਼ ਸਿਸੋਦੀਆ ਨੇ ਦੁੱਖ ਦਾ ਕੀਤਾ ਪ੍ਰਗਟਾਵਾ

ਲੀਡਰ ਮਨੀਸ਼ ਸਿਸੋਦੀਆ ਨੇ ਵੀ ਜਰਨੈਲ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ‘ਦਿੱਲੀ ਅਸੈਂਬਲੀ ਵਿੱਚ ਉਸਦੇ ਸਾਬਕਾ ਸਾਥੀ ਜਰਨੈਲ ਸਿੰਘ ਦੀ ਮੌਤ ਦੀ ਖ਼ਬਰ ਸਾਡੇ ਸਾਰਿਆਂ ਲਈ ਦੁੱਖਦਾਇਕ ਹੈ। 1984 ਦੀ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਲਈ ਇਨਸਾਫ ਲਈ ਲੜ ਰਹੀ ਇੱਕ ਉੱਚੀ ਆਵਾਜ਼ ਸਾਡੇ ਵਿੱਚੋਂ ਬਾਹਰ ਚਲੀ ਗਈ ਹੈ। ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਥਾਂ ਦੇਵੇ’।

ਜਰਨੈਲ ਸਿੰਘ ਬਾਰੇ ਕੁੱਝ ਗੱਲਾਂ

  • ਸਾਲ 2013 ਵਿੱਚ ਆਮ ਆਦਮੀ ਪਾਰਟੀ ਦੀ‌ ਟਿਕਟ ’ਤੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਵਿਧਾਇਕ ਚੁਣੇ ਗਏ ਸਨ।
  • ਸਾਲ 2009 ਵਿੱਚ ਤਤਕਾਲੀ ਗ੍ਰਹਿ ਮੰਤਰੀ ਪੀ ਚਿਦੰਬਰਮ ‘ਤੇ ਜੁੱਤੀ ਸੁੱਟ ਕੇ ਚਰਚਾ ਵਿੱਚ ਆਏ ਸਨ।
  • ਜਰਨੈਲ ਸਿੰਘ ਇੱਕ ਪੱਤਰਕਾਰ ਵੀ ਸਨ।
  • ਜਰਨੈਲ ਸਿੰਘ ਨੇ 1984 ਦੇ ਕਤਲੇਆਮ ਦਾ ਵਿਰੋਧ ਕਰਦਿਆਂ ਆਪਣਾ ਵੱਖਰਾ ਵਿਰੋਧ ਪ੍ਰਦਰਸ਼ਨ ਕੀਤਾ ਸੀ।
  • ਸਾਲ 2015 ਵਿੱਚ ਦਿੱਲੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਨੇ 1984 ਵਿੱਚ ਸਿੱਖ ਕਤਲੇਆਮ ਵਿਰੁੱਧ ਇੱਕ ਪ੍ਰਸਤਾਵ ਪਾਸ ਕੀਤਾ ਸੀ, ਜਿਸ ਵਿੱਚ ਸਰਕਾਰ ਨੇ ਕਾਂਗਰਸੀ ਲੀਡਰ ਜਗਦੀਸ਼ ਟਾਈਟਲਰ ਦੇ ਖ਼ਿਲਾਫ਼ ਦੰਗਾ ਮਾਮਲੇ ਵਿੱਚ ਐੱਫਆਈਆਰ ਦਰਜ ਕਰਨ ਲਈ ਕਿਹਾ ਸੀ।
  • ਇਸ ਪ੍ਰਸਤਾਵ ਨੂੰ ਜਰਨੈਲ ਸਿੰਘ ਨੇ ਵਿਧਾਨ ਸਭਾ ਵਿੱਚ ਪੇਸ਼ ਕੀਤਾ ਸੀ ਅਤੇ ਇਸ ਦੌਰਾਨ 1984 ਦੀਆਂ ਘਟਨਾ ਨੂੰ ਯਾਦ ਕਰਦਿਆਂ ਜਰਨੈਲ ਸਿੰਘ ਵਿਧਾਨ ਸਭਾ ਵਿੱਚ ਰੋ ਪਏ ਸਨ।
  • ਜਰਨੈਲ ਸਿੰਘ ਨੇ 1984 ਦੇ ਸਿੱਖ ਕਤਲੇਆਮ ਬਾਰੇ ਕਿਤਾਬ ਵੀ ਲਿਖੀ ਸੀ। 
  • ਸਾਲ 2017 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੀ ਜਰਨੈਲ ਸਿੰਘ ਚਰਚਾ ਵਿੱਚ ਰਹੇ ਸਨ। ਆਮ ਆਦਮੀ ਪਾਰਟੀ ਨੇ ਜਰਨੈਲ ਸਿੰਘ ਨੂੰ ਆਪਣਾ ਚਿਹਰਾ ਬਣਾ ਕੇ ਪੰਜਾਬ ਭੇਜਿਆ ਸੀ।
  • ਪੰਜਾਬ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਰਾਜੌਰੀ ਗਾਰਡਨ ਦੀ ਆਪਣੀ ਸੀਟ ਤੋਂ ਅਸਤੀਫ਼ਾ ਦੇ ਵੀ ਦੇ ਦਿੱਤਾ ਸੀ।
  • ਜਰਨੈਲ ਸਿੰਘ ਦਿੱਲੀ ਦੀ ਪੰਜਾਬੀ ਅਕਾਦਮੀ ਦੇ ਚੇਅਰਮੈਨ ਵੀ ਬਣੇ।
Exit mobile version