The Khalas Tv Blog Lok Sabha Election 2024 ਚੋਣ ਪ੍ਰਚਾਰ ਲਈ ਜਾ ਰਹੇ ‘ਆਪ’ ਆਗੂ ਮਹਿੰਦਰਜੀਤ ਸਿੰਘ ਦੀ ਭਿਆਨਕ ਸੜਕ ਹਾਦਸੇ ’ਚ ਮੌਤ
Lok Sabha Election 2024 Punjab

ਚੋਣ ਪ੍ਰਚਾਰ ਲਈ ਜਾ ਰਹੇ ‘ਆਪ’ ਆਗੂ ਮਹਿੰਦਰਜੀਤ ਸਿੰਘ ਦੀ ਭਿਆਨਕ ਸੜਕ ਹਾਦਸੇ ’ਚ ਮੌਤ

ਆਮ ਆਦਮੀ ਪਾਰਟੀ ਲਈ ਜਲੰਧਰ ਤੋਂ ਦੁਖ਼ਦਾਇਕ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਡਾਕਟਰ ਵਿੰਗ ਦੇ ਸੂਬਾ ਜਨਰਲ ਸਕੱਤਰ ਡਾ. ਮਹਿੰਦਰਜੀਤ ਸਿੰਘ ਮਰਵਾਹਾ ਦੀ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਉਹ ਆਪਣੀ ਕਾਰ ਤੋਂ ਜਲੰਧਰ ਤੋਂ ਕਰਤਾਰਪੁਰ ਸਾਹਿਬ ਵੱਲ ਜਾ ਰਹੇ ਸਨ। ਉਹ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਾਕਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ।

ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਲਿੱਧੜਾਂ ਨੇੜੇ ਉਨ੍ਹਾਂ ਦੀ ਕਾਰ ਦੀ ਖੜ੍ਹੇ ਟਿੱਪਰ ਦੇ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਡਾ. ਮਹਿੰਦਰ ਜੀਤ ਸਿੰਘ ਮਰਵਾਹਾ ਪੰਜਾਬ ਦੇ ਡਾਕਟਰ ਵਿੰਗ ਜਨਰਲ ਸਕੱਤਰ ਸਨ।

ਹਾਸਲ ਜਾਣਕਾਰੀ ਮੁਤਾਬਕ ਮਹਿੰਦਰ ਜੀਤ ਸਿੰਘ ਕਰਤਾਰਪੁਰ ਵਿੱਚ ਚੋਣਾਵੀ ਜਲਸੇ ਵਿਚ ਜਾ ਰਹੇ ਸਨ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

Exit mobile version