India

ਹਰਿਆਣਾ ਵਿਧਾਨ ਚੋਣਾਂ ਨੂੰ ਲੈ ਕੇ ਆਪ ਲੀਡਰ ਸੰਜੇ ਸਿੰਘ ਦਾ ਵੱਡਾ ਬਿਆਨ, ਕਾਂਗਰਸ ਦੀ ਵਧੀ ਚਿੰਤਾ

ਬਿਊਰੋ ਰਿਪੋਰਟ – ਹਰਿਆਣਾ ਵਿਧਾਨ ਚੋਣਾਂ (Haryana Assembly Election) ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਅਤੇ ਕਾਂਗਰਸ (Congress) ਵਿੱਚ ਸਹਿਮਤੀ ਬਣਦੀ ਨਜ਼ਰ ਨਹੀਂ ਆ ਰਹੀ। ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸੰਜੇ ਸਿੰਘ (Sanjay Singh) ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਚੋਣਾਂ ਨੂੰ ਲੈ ਕੇ ਪੂਰੀਆਂ ਤਿਆਰੀਆਂ ਹਨ ਅਤੇ 12 ਸਤੰਬਰ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਅਸੀਂ ਹੁਣ ਹਾਈਕਮਾਂਡ ਦੇ ਫੈਸਲੇ ਦੀ ਉਡੀਕ ਕਰ ਰਹੇ ਹਾਂ ਅਤੇ ਸਾਡੇ ਕੋਲ ਸਮਾਂ ਬਹੁਤਾਂ ਨਹੀਂ ਹੈ। ਇਸ ਤੋਂ ਬਾਅਦ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਮੀਦਵਾਰਾਂ ਦੇ ਐਲਾਨ ਦੀ ਪ੍ਰਕੀਰਿਆ ਪੂਰੀ ਹੋ ਚੁੱਕੀ ਹੈ ਅਤੇ ਜਿਵੇਂ ਹੀ ਪਾਰਟੀ ਹਾਈਕਮਾਂਡ ਵੱਲੋਂ ਹਰੀ ਝੰਡੀ ਮਿਲੇਗੀ ਤਾਂ ਤੁਰੰਤ ਹੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।

ਇਸ ਦੇ ਨਾਲ ਹੀ ਹਰਿਆਣਾ ਆਮ ਆਦਮੀ ਪਾਰਟੀ ਦੇ ਪ੍ਰਧਾਨ ਸੁਸ਼ੀਲ ਗੁਪਤਾ ਨੇ ਕਿਹਾ ਕਿ ਉਨ੍ਹਾਂ ਦੀ ਚੋਣਾਂ ਨੂੰ ਲੈ ਕੇ ਪੂਰੀ ਤਿਆਰੀ ਹੈ ਅਤੇ ਜੇਕਰ ਅੱਜ ਤੱਕ ਉਨ੍ਹਾਂ ਨੂੰ ਗਠਜੋੜ ਬਾਰੇ ਜਾਣਕਾਰੀ ਨਹੀਂ ਮਿਲਦੀ ਤਾਂ ਉਹ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਣਗੇ।

ਇਹ ਵੀ ਪੜ੍ਹੋ –   ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਬੀਬੀ ਜਗੀਰ ਕੌਰ, ਜਥੇਦਾਰ ਨੂੰ ਸੌਂਪਿਆ ਸਪੱਸ਼ਟੀਕਰਨ