Punjab

ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ’ਚ ‘ਆਪ’ ਆਗੂ ਨੇ ਚੁੱਕਿਆ ਵੱਡਾ ਕਦਮ

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਸੂਬੇ ਭਰ ਵਿੱਚ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰਦਰਸ਼ਨ ਅਤੇ ਰੈਲੀਆਂ ਰਾਹੀਂ ਕਿਸਾਨ ਇਸ ਨੀਤੀ ਨੂੰ ਕਿਸਾਨ ਵਿਰੋਧੀ ਅਤੇ ਜ਼ਮੀਨ ਹੜਪਣ ਦੀ ਸਕੀਮ ਦੱਸ ਰਹੇ ਹਨ। ਇਸ ਦੌਰਾਨ, ਆਮ ਆਦਮੀ ਪਾਰਟੀ (ਆਪ) ਦੇ ਦਾਖਾ ਹਲਕੇ ਦੇ ਬਲਾਕ ਪ੍ਰਧਾਨ ਤਪਿੰਦਰ ਸਿੰਘ ਗਰੇਵਾਲ ਨੇ ਨੀਤੀ ਦੇ ਵਿਰੋਧ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਕਿਹਾ ਕਿ ਉਹ ਸਰਕਾਰ ਦੇ ਪਿਛਲੇ ਕੰਮਾਂ ਦੀ ਸ਼ਲਾਘਾ ਕਰਦੇ ਹਨ, ਪਰ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਦਿਆਂ ਅਸਤੀਫਾ ਦੇ ਰਹੇ ਹਨ, ਕਿਉਂਕਿ ਇਹ ਕਿਸਾਨਾਂ ਦੇ ਹਿੱਤਾਂ ਵਿਰੁੱਧ ਹੈ। ਬਾਅਦ ਵਿੱਚ ਉਨ੍ਹਾਂ ਨੇ ਇਹ ਪੋਸਟ ਡਿਲੀਟ ਕਰ ਦਿੱਤੀ।