‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਵੱਲੋਂ ਅੱਜ ਕਾਂਗਰਸੀ ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀ ਦੇਣ ਅਤੇ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਕੈਪਟਨ ਸਰਕਾਰ ਵੱਲੋਂ ਅੱਖੋਂ-ਪਰੋਖੇ ਕਰਨ ਦੇ ਵਿਰੋਧ ਵਿੱਚ ਚੰਡੀਗੜ੍ਹ ਵਿਖੇ ਕੈਪਟਨ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਘਿਰਓ ਕਰਨ ਜਾ ਰਹੀ ‘ਆਪ’ ਲੀਡਰਸ਼ਿੱਪ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ।

ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਆਮ ਘਰਾਂ ਦੇ ਪੜ੍ਹੇ ਲਿਖੇ ਬੱਚੇ ਦਿਹਾੜੀਆਂ ਕਰਕੇ ਝੋਨਾ ਲਗਾ ਰਹੇ ਹਨ।

ETT, TET ਪਾਸ ਬੇਰੁਜ਼ਗਾਰ ਅਧਿਆਪਕ ਡਾਂਗਾਂ ਖਾ ਰਹੇ ਹਨ ਅਤੇ ਕੈਪਟਨ ਨੌਕਰੀਆਂ ਕਾਂਗਰਸੀ ਵਿਧਾਇਕਾਂ ਦੇ ਬੱਚਿਆਂ ਨੂੰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਦਾ ਵਿਰੋਧ ਕਰਦੀ ਹੈ।