Punjab

ਮੁੱਖ ਮੰਤਰੀ ਮਾਨ ਖ਼ਿਲਾਫ਼ ਰਾਜਪਾਲ ਦਾ ਬਿਆਨ ਮੰਦਭਾਗਾ : ਅਮਨ ਅਰੋੜਾ

‘ਦ ਖ਼ਾਲਸ ਬਿਊਰੋ : ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਚੰਡੀਗੜ੍ਹ ਵਿਖੇ ਏਅਰ ਸ਼ੋਅ ਪ੍ਰੋਗਰਾਮ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਾਮਲ ਨਾ ਹੋਣ ‘ਤੇ ਵਿਵਾਦ ਛਿੜ ਗਿਆ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਇਤਰਾਜ਼ ਕਰਨ ਮਗਰੋਂ ਆਮ ਆਦਮੀ ਪਾਰਟੀ ਨੇ ਵੀ ਪਲਟਵਾਰ ਕੀਤਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ(AAP Minister Aman Arora) ਨੇ ਕਿਹਾ ਕਿ ਰਾਜਪਾਲ ਵੱਲੋਂ ਗਵਰਨਰ ਹਾਊਸ ਤੋਂ ਇਸ ਤਰ੍ਹਾਂ ਦੀ ‘ਸਿਆਸੀ’ ਟਿੱਪਣੀ ਕਰਨਾ ਬਹੁਤ ਹੀ ਮੰਦਭਾਗਾ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਰਾਜਪਾਲ ਵੱਲੋਂ ਗਵਰਨਰ ਹਾਊਸ ਤੋਂ ਇਸ ਤਰ੍ਹਾਂ ਦੀ ‘ਸਿਆਸੀ’ ਟਿੱਪਣੀ ਕਰਨਾ ਬਹੁਤ ਹੀ ਮੰਦਭਾਗਾ ਹੈ।ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦਾ ਸਮਾਗਮ ਪਹਿਲੇ ਤੋਂ ਤੈਅ ਸੀ ਅਤੇ ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਚੰਡੀਗੜ੍ਹ ਫੇਰੀ ਦੌਰਾਨ ਮਿਲਣ ਅਤੇ ਸਵਾਗਤ ਕਰਨ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਤਾਇਨਾਤ ਕੀਤਾ ਸੀ। ਉਨ੍ਹਾਂ ਦਾ ਇਸ ਮੁੱਦੇ ਨੂੰ ਬੇਲੋੜਾ ਉਛਾਲਿਆ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਉਹ ਪੰਜ ਹੋਰ ਕੈਬਨਿਟ ਮੰਤਰੀਆਂ ਤੇ ਸਾਰੇ ਸੀਨੀਅਰ ਅਫ਼ਸਰਾਂ ਨਾਲ ਅੱਜ ਹਵਾਈ ਸੈਨਾ ਦਿਵਸ ਮਨਾਉਣ ਲਈ ਸਮਾਗਮਾਂ ਵਿਚ ਸ਼ਾਮਲ ਹੋਏ। ਇਸ ਦੇ ਬਾਵਜੂਦ, ਰਾਜਪਾਲ ਨੇ ਮੁੱਖ ਮੰਤਰੀ ਦੇ ਖ਼ਿਲਾਫ਼ ਇਹ ਮੰਦਭਾਗੀ ਟਿੱਪਣੀ ਕੀਤੀ। ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਅਜਿਹੇ ‘ਸਿਆਸੀ ਬਿਆਨਾਂ’ ਤੋਂ ਗੁਰੇਜ਼ ਕਰਨ।

ਦੱਸ ਦਈਏ ਕਿ ਲੰਘੇ ਕੱਲ੍ਹ ਏਅਰਫੋਰਸ ਡੇ ‘ਤੇ ਚੰਡੀਗੜ੍ਹ ਦੀ ਸੁਖਨਾ ਝੀਲ ‘ਤੇ ਏਅਰ ਸ਼ੋਅ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀ ਸ਼ਾਮਲ ਹੋਏ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਵਿੱਚ ਨਹੀਂ ਪਹੁੰਚੇ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਵਿਖ਼ੇ ਹੋਏ ‘ਏਅਰ ਸ਼ੋਅ’ ਦੌਰਾਨ ਗੈਰ-ਹਾਜ਼ਰੀ ’ਤੇ ਸਵਾਲ ਉਠਾਏ ਹਨ।

ਇਸ ਨੂੰ ਲੈ ਕੇ ਰਾਜਪਾਲ ਨੇ ਉਨ੍ਹਾਂ ‘ਤੇ ਸਵਾਲ ਉਠਾਇਆ ਕਿ ਭਗਵੰਤ ਮਾਨ ਇਸ ਪ੍ਰੋਗਰਾਮ ਵਿੱਚ ਕਿਉਂ ਨਹੀਂ ਆਏ, ਜਦਕਿ ਇਸ ਵਿੱਚ ਰਾਸ਼ਟਰਪਤੀ ਦੀ ਮੌਜੂਦਗੀ ਨਾਲ ਉਨ੍ਹਾਂ ਦਾ ਆਉਣਾ ਸੰਵਿਧਾਨਕ ਜ਼ਿੰਮੇਵਾਰੀ ਸੀ। ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੇ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਮਾਗਮ ਦਾ ਸੱਦਾ ਦਿੱਤਾ ਸੀ ਪਰ ਮੁੱਖ ਮੰਤਰੀ ਗੈਰ ਹਾਜ਼ਰ ਹਨ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਸ ਸਮਾਗਮ ਵਿੱਚੋਂ ਨਦਾਰਦ ਰਹਿਣਾ ਮੰਦਭਾਗਾ ਹੈ।

ਦੇਸ਼ ਦੀ ਹਵਾਈ ਸੈਨਾ ਦੇ 90ਵੇਂ ਸਥਾਪਨਾ ਦਿਵਸ ਮੌਕੇ ਪਹਿਲੀ ਵਾਰ ਦਿੱਲੀ ਦੀ ਬਜਾਏ ਚੰਡੀਗੜ੍ਹ ਦੀ ਸੁਖ਼ਨਾ ਝੀਲ ’ਤੇ ਰੱਖੇ ਗਏ ‘ਏਅਰ ਸ਼ੋਅ’ ਸੰਬੰਧੀ ਸਮਾਗਮ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਮੁੱਖ ਮਹਿਮਾਨ ਸਨ। ਇਸ ਪ੍ਰੋਗਰਾਮ ਵਿੱਚ ਦੇਸ਼ ਦੇ ਰੱਖ਼ਿਆ ਮੰਤਰੀ ਰਾਜਨਾਥ ਸਿੰਘ, ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਮੇਤ ਹੋਰ ਸ਼ਖਸੀਅਤਾਂ ਹਾਜ਼ਰ ਸਨ।