ਤਲਵੰਡੀ ਸਾਬੋ :- ਘਰੇਲੂ ਹਿੰਸਾ ਦੀ ਸ਼ਿਕਾਰ ਹੈ ਆਮ ਆਦਪੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ (AAP MLA Baljinder Kaur)। ਸੋਸ਼ਲ ਮੀਡੀਆ (Social Media) ਉੱਤੇ 10 ਜੁਲਾਈ ਦੀ ਇੱਕ ਵੀਡੀਓ ਕਾਫ਼ੀ ਵਾਇਰਲ (Viral Video) ਹੋ ਰਹੀ ਹੈ, ਜਿਸ ਵਿੱਚ ਵਿਧਾਇਕਾ ਬਲਜਿੰਦਰ ਕੌਰ ਨੂੰ ਉਸਦਾ ਪਤੀ ਸੁਖਰਾਜ ਸਿੰਘ (Sukhraj Singh ਜ਼ੋਰ ਦੀ ਥੱਪੜ ਮਾਰਦਾ ਹੋਇਆ ਦਿਖਾਈ ਦੇ ਰਿਹਾ ਹੈ। ਇਸਦੀ ਸੀਸੀਟੀਵੀ ਫੁਟੇਜ (CCTV) ਸੋਸ਼ਲ ਮੀਡੀਆ ਉੱਤੇ ਕਾਫ਼ੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਹ ਘਟਨਾ ਤਲਵੰਡੀ ਸਾਬੋ (Talwandi Sabo) ਵਿੱਚ ਵਾਪਰੀ ਹੈ। ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕੁਝ ਪਰਿਵਾਰਕ ਮੈਂਬਰ (Family) ਵੀ ਉੱਥੇ ਮੌਜੂਦ ਸਨ, ਜਿਨ੍ਹਾਂ ਦੀ ਹਾਜ਼ਰੀ ਵਿੱਚ ਹੀ ਪਤੀ ਨੇ ਸ਼ਰੇਆਮ ਆਪਣੀ ਪਤਨੀ ਬਲਜਿੰਦਰ ਕੌਰ ਦੇ ਥੱਪੜ ਜੜਿਆ।
ਥੱਪੜ ਮਾਰਨ ਤੋਂ ਬਾਅਦ ਦੋਵੇਂ ਧਿਰਾਂ ਹੱਥੋਪਾਈ ਹੁੰਦੀਆਂ ਹੋਈਆਂ ਵੀ ਵਿਖਾਈ ਦਿੱਤੀਆਂ। ਹਾਲਾਂਕਿ, ਇਸ ਪੂਰੇ ਘਟਨਾਕ੍ਰਮ ਉੱਤੇ ਬਲਜਿੰਦਰ ਕੌਰ ਜਾਂ ਉਨ੍ਹਾਂ ਦੇ ਪਰਿਵਾਰ ਨੇ ਖ਼ਬਰ ਲਿਖੇ ਜਾਣ ਤੱਕ ਕੋਈ ਪ੍ਰਤੀਕਰਮ ਜ਼ਾਹਿਰ ਨਹੀਂ ਕੀਤਾ।
https://twitter.com/anusehgal/status/1565551217790423040?s=20&t=gb2j15rU-oxnJ2aUFrh3xg
ਮਹਿਲਾ ਬਾਲ ਵਿਕਾਸ ਮੰਤਰੀ ਆਈ ਅੱਗੇ
ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਹਿਲਾ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਜੇ ਉਨ੍ਹਾਂ ਕੋਲ ਇਹ ਕੇਸ ਆਇਆ ਤਾਂ ਉਹ ਇਸ ਉੱਤੇ ਸਖ਼ਤ ਐਕਸ਼ਨ ਲੈਣਗੇ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਵੀ ਇਸ ਮਾਮਲੇ ਵਿੱਚ ਐਕਸ਼ਨ ਲੈਣ ਦੀ ਅਪੀਲ ਕੀਤੀ।
ਮਨੀਸ਼ਾ ਗੁਲਾਟੀ ਹੱਕ ‘ਚ ਨਿੱਤਰੀ
ਪੰਜਾਬ ਰਾਜ ਮਹਿਲਾ ਆਯੋਗ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਹ ਵੀਡੀਓ ਦੇਖੀ ਹੈ ਜਿਸਦਾ ਉਹ ਨੋਟਿਸ ਲੈਣਗੇ।
ਕੌਣ ਹਨ ਵਿਧਾਇਕਾ ਬਲਜਿੰਦਰ ਕੌਰ ?
- ਬਲਜਿੰਦਰ ਕੌਰ ਤਲਵੰਡੀ ਸਾਬੋ ਤੋਂ ਆਪ ਦੇ ਵਿਧਾਇਕਾ ਹਨ।
- ਉਹ ਦੂਜੀ ਵਾਰ ਤਲਵੰਡੀ ਸਾਬੋ ਤੋਂ ਵਿਧਾਇਕਾ ਚੁਣੇ ਗਏ ਹਨ।
- ਬਲਜਿੰਦਰ ਕੌਰ ਅਤੇ ਸੁਖਰਾਜ ਸਿੰਘ ਦਾ ਵਿਆਹ ਫਰਵਰੀ 2019 ਵਿੱਚ ਹੋਇਆ ਸੀ। ਉਸ ਸਮੇਂ ਉਹ ਆਮ ਆਦਮੀ ਪਾਰਟੀ ਦੇ ਮਾਝਾ ਖੇਤਰ ਦੇ ਯੂਥ ਵਿੰਗ ਦੇ ਕਨਵੀਨਰ ਸਨ।
- ਵਿਧਾਇਕ ਬਲਜਿੰਦਰ ਕੌਰ ਨੇ ਸਾਲ 2009 ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਮ.ਫਿਲ. ਕੀਤੀ ਸੀ।
- ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਮਾਤਾ ਗੁਜਰੀ ਕਾਲਜ, ਫਤਿਹਗੜ੍ਹ ਸਾਹਿਬ ਵਿੱਚ ਅੰਗਰੇਜ਼ੀ ਦੇ ਪ੍ਰੋਫੈਸਰ ਸਨ।