The Khalas Tv Blog Punjab ਇਸ ਆਪ ਵਿਧਾਇਕ ਦੇ ਪਿਤਾ ‘ਤੇ ਲੱਗੇ ਆਹ ਇਲਜ਼ਾਮ,ਪੁਲਿਸ ਨੇ ਕੀਤਾ ਗ੍ਰਿਫਤਾਰ
Punjab

ਇਸ ਆਪ ਵਿਧਾਇਕ ਦੇ ਪਿਤਾ ‘ਤੇ ਲੱਗੇ ਆਹ ਇਲਜ਼ਾਮ,ਪੁਲਿਸ ਨੇ ਕੀਤਾ ਗ੍ਰਿਫਤਾਰ

ਜਲਾਲਾਬਾਦ :  ਆਪ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਪੁਲਿਸ ਨੇ ਗੰਭੀਰ ਦੋਸ਼ਾਂ ਦੇ ਤਹਿਤ ਗ੍ਰਿਫ਼ਤਾਰ ਕਰ ਲਿਆ  ਹੈ। ਉਹਨਾਂ ਸਣੇ 4 ਹੋਰ ਵਿਅਕਤੀਆਂ ‘ਤੇ ਆਈਪੀਸੀ ਦੀ ਧਾਰਾ 384, 389 ਅਤੇ 34 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਲਾਲਾਬਾਦ ਦੇ ਇੱਕ ਪ੍ਰਾਪਰਟੀ ਡੀਲਰ ਸੁਨੀਲ ਕੁਮਾਰ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ ਇਹ ਕਾਰਵਾਈ ਹੋਈ ਹੈ । ਸ਼ਿਕਾਇਤ ਵਿੱਚ ਉਸ ਨੇ ਦਾਅਵਾ ਕਰਦਿਆਂ ਵਿਧਾਇਕ  ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਸਿੰਘ ‘ਤੇ ਰਿਸ਼ਵਤ ਮੰਗਣ ਦੇ ਇਲਜ਼ਾਮ ਲਾਏ ਗਏ ਹਨ ਤੇ ਕਿਹਾ ਹੈ ਕਿ ਮਕਾਨ ਦਿਖਾਉਣ ਦੇ ਬਹਾਨੇ ਮੁਲਜ਼ਮਾਂ ਵੱਲੋਂ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਤੇ ਉਸ ਮਗਰੋਂ 10 ਲੱਖ ਦੀ ਰਕਮ ਵੀ ਮੰਗੀ ਗਈ। ਸੁਨੀਲ ਦੇ ਬਿਆਨਾਂ ਦੇ ਆਧਾਰ ‘ਤੇ ਸੁਰਿੰਦਰ ਸਿੰਘ ਕੰਬੋਜ, ਰਾਣੋ ਬਾਈ, ਸੁਨੀਲ ਰਾਏ ਅਤੇ ਸੁਨੀਲ ਰਾਏ ਦੀ ਪਤਨੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਆਪ ਵਿਧਾਇਕ ਦੇ ਪਿਤਾ ‘ਤੇ ਕੀਤੀ ਗਈ ਇਸ ਕਾਰਵਾਈ ਦੇ ਮਗਰੋਂ ਵਿਰੋਧੀ ਧਿਰ ਵੀ ਸਰਗਰਮ ਹੋ ਗਈ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ।ਆਪਣੇ ਟਵੀਟ ਵਿੱਚ ਉਹਨਾਂ ਲਿਖਿਆ ਹੈ ਕਿ ਕੱਟੜ ਇਮਾਨਦਾਰ ਸਰਕਾਰ ਦਾ ਪਰਦਾਫਾਸ਼ ਹੋ ਗਿਆ ਹੈ। ਉਹਨਾਂ ਇਹ ਵੀ ਦਾਅਵਾ ਕੀਤਾ ਹੈ ਕਿ ਵਿਧਾਇਕ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਜਲਾਲਾਬਾਦ ਤੋਂ 10 ਲੱਖ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।  ਉਹਨਾਂ ਮੁੱਖ ਮੰਤਰੀ ਮਾਨ ਨੂੰ ਸਵਾਲ ਕੀਤਾ ਹੈ ਕਿ ਕੀ ਕੋਈ ਕਾਰਵਾਈ ਹੋਵੇਗੀ ਜਾਂ ਫਰਾਰੀ, ਸਿੰਗਲਾ ਅਤੇ ਭੁੱਚਰ ਵਾਂਗ ਲੁੱਟਣ ਦਿਤਾ ਜਾਵੇਗਾ ?

Exit mobile version