‘ਦ ਖ਼ਾਲਸ ਬਿਊਰੋ :- ਆਮ ਆਦਮੀ ਪਾਰਟੀ ਨੂੰ ਲਗਾਤਾਰ ਖੋਰਾ ਲੱਗ ਰਿਹਾ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਦੋ ਦਿਨਾਂ ਪੰਜਾਬ ਫੇਰੀ ਵੀ ਆਪ ਦੇ ਝਾੜੂ ਵਿਚਲੇ ਤੀਲੇ ਜੋੜ ਕੇ ਰੱਖਣ ਵਿੱਚ ਕਾਮਯਾਬ ਨਹੀਂ ਹੋ ਸਕੇ। ਉਨ੍ਹਾਂ ਦੀ ਫੇਰੀ ਤੋਂ ਦੋ ਦਿਨ ਬਾਅਦ ਹੀ ਆਪ ਦੇ ਰਾਏਕੋਟ ਤੋਂ ਵਿਧਾਇਕ ਜਗਤਾਰ ਜੱਗਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਇਸ ਤੋਂ ਪਹਿਲਾਂ ਵੀ ਆਪ ਦੇ 10 ਦੇ ਕਰੀਬ ਵਿਧਾਇਕ ਪਾਰਟੀ ਛੱਡ ਚੁੱਕੇ ਹਨ। ਆਮ ਆਦਮੀ ਪਾਰਟੀ ਜਿਹੜੀ ਕਿ ਪਹਿਲੀ ਵਾਰ ਹੀ ਚੋਣਾਂ ਲੜ ਕੇ ਮੁੱਖ ਵਿਰੋਧੀ ਧਿਰ ਵਜੋਂ ਉੱਭਰੀ ਸੀ, ਹੁਣ ਤੀਜੇ ਨੰਬਰ ਦੀ ਪਾਰਟੀ ਬਣ ਕੇ ਰਹਿ ਗਈ ਹੈ।
