Punjab

ਆਪ ਦੇ ਵਿਧਾਇਕ ਨੂੰ ਮਿਲੀ ਜ਼ਮਾਨਤ! ਅੱਜ ਹੀ ਹੋਣਗੇ ਰਿਹਾਅ

ਬਿਉਰੋ ਰਿਪੋਰਟ – ਅਮਰਗੜ੍ਹ (Amargarh) ਤੋਂ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjanmajra) ਨੂੰ ਜ਼ਮਾਨਤ (Bail) ਮਿਲ ਗਈ ਹੈ। ਦੱਸ ਦੇਈਏ ਕਿ ਗੱਜਣਮਾਜਰਾ ਈਡੀ ਵੱਲੋਂ ਦਰਜ ਕੀਤੇ ਕੇਸ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਸਨ। ਬੀਤੇ ਦਿਨ ਪੰਜਾਬ ਅਤੇ ਹਰਿਆਣਾ ਹਾਈਕੋਰਟ(Punjab and Haryana High Court) ਨੇ ਗੱਜਣਮਾਜਰਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਸੀ ਅਤੇ ਅੱਜ ਉਨ੍ਹਾਂ ਨੂੰ ਬਕਾਇਦਾ ਤੌਰ ਤੇ ਜ਼ਮਾਨਤ ਦੇ ਦਿੱਤੀ ਗਈ ਹੈ।

ਗੱਜਣਮਾਜਾਰਾ ਕਰੀਬ 11 ਮਹੀਨਿਆਂ ਤੋਂ ਬਾਅਦ ਜੇਲ੍ਹ ਵਿੱਚੋਂ ਰਿਹਾਅ ਹੋਣਗੇ। ਜਾਣਕਾਰੀ ਮੁਤਾਬਕ ਉਹ ਅੱਜ ਹੀ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਇਸ ਦੇ ਨਾਲ ਹੀ ਜੇਲ ਤੋਂ ਬਾਹਰ ਆਉਣ ‘ਤੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਉਨ੍ਹਾਂ ਦੇ ਸਵਾਗਤ ਲਈ ਮੌਜੂਦ ਰਹਿਣਗੇ। ਇਸ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਅਤੇ ਵਲੰਟੀਅਰ ਵੀ ਹਾਜ਼ਰ ਰਹਿਣਗੇ। ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਖ਼ਿਲਾਫ਼ ਕਰੀਬ 41 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੂੰ ਈਡੀ ਨੇ 6 ਦਸੰਬਰ 2023 ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

ਛਾਪੇਮਾਰੀ ਦੌਰਾਨ ਉਨ੍ਹਾਂ ਦੇ ਘਰੋਂ 32 ਲੱਖ ਰੁਪਏ ਦੀ ਨਕਦੀ, ਕੁਝ ਮੋਬਾਈਲ ਫੋਨ ਅਤੇ ਹਾਰਡ ਡਰਾਈਵ ਜ਼ਬਤ ਕੀਤੀ ਗਈ। ਹਾਲਾਂਕਿ, ਉਹ ਜ਼ਮਾਨਤ ਲਈ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਸੁਪਰੀਮ ਕੋਰਟ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਤੋਂ ਅਰਜ਼ੀ ਵਾਪਸ ਲੈ ਲਈ।

ਇਹ ਵੀ ਪੜ੍ਹੋ –  ਹਵਾਈ ਅੱਡਿਆਂ ‘ਤੇ ਕੰਮ ਕਰਦੇ ਸਿੱਖ ਕਰਮਚਾਰੀਆਂ ਨੂੰ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ