The Khalas Tv Blog Punjab ‘ਆਪ’ MLA ਕੁੰਵਰ ਵਿਜੇ ਪ੍ਰਤਾਪ ਨੇ ਮਜੀਠੀਆ ’ਤੇ ਹੋਈ ਕਾਰਵਾਈ ’ਤੇ ਚੁੱਕੇ ਸਵਾਲ
Punjab

‘ਆਪ’ MLA ਕੁੰਵਰ ਵਿਜੇ ਪ੍ਰਤਾਪ ਨੇ ਮਜੀਠੀਆ ’ਤੇ ਹੋਈ ਕਾਰਵਾਈ ’ਤੇ ਚੁੱਕੇ ਸਵਾਲ

ਅੰਮ੍ਰਿਤਸਰ : ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਗਰੀਨ ਐਵਨਿਊ ਵਿਚਲੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਜਿੱਥੇ ਇੱਕ ਪਾਸੇ ਵਿਰੋਧੀ ਧਿਰਾਂ ਵੱਲੋਂ ਇਸ ਕਾਰਵਾਈ ਨੂੰ ਲੈ ਕੇ ਮਾਨ ਸਰਕਾਰ ’ਤੇ ਸਵਾਲ ਚੁੱਕੇ ਜਾ ਰਹੇ ਹਨ ਉੱਥੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਮਜੀਠੀਆ ’ਤੇ ਹੋਈ ਇਸ ਕਾਰਵਾਈ ਨੂੰ ਲੈ ਕੇ ਆਪਣੀ ਸਰਕਾਰ ’ਤੇ ਸਵਾਲ ਚੁੱਕੇ ਹਨ।

ਉਨ੍ਹਾਂ ਨੇ ਕਿਹਾ ਕਿ ਕਿਸੇ ਦੇ ਘਰ ਤੜਕੇ ਰੇਡ ਮਾਰਨਾ ਨੀਤੀ ਦੇ ਖ਼ਿਲਾਫ਼ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਜਦੋਂ ਬਿਕਰਮ ਮਜੀਠੀਆ ਜੇਲ ਦੇ ਵਿੱਚ ਸੀ ਤਾਂ ਮਾਨ ਸਾਹਬ ਦੀ ਸਰਕਾਰ ਨੇ ਪੁੱਛ ਗਿੱਛ ਨਹੀਂ ਕੀਤੀ ਅਤੇ ਜ਼ਮਾਨਤ ਕਰਵਾ ਦਿੱਤੀ।

ਉਨ੍ਹਾਂ ਨੇ ਬਰਗਾੜੀ ਬੇਅਦਬੀ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ  ਬਰਗਾੜੀ ਬੇਅਦਬੀ ਦੇ ਇਨਸਾਫ਼ ਦੇ ਵੇਲੇ ਵੀ ਦੋਸ਼ੀ ਪਰਿਵਾਰ ਦੇ ਨਾਲ ਸਰਕਾਰ ਨੇ ਸਮਝੌਤਾ ਕਰ ਲਿਆ। ਉਨ੍ਹਾਂ ਨੇ ਕਿਹਾ ਕਿ ਮਜੀਠੀਆ ਜੀ ਦੇ ਨਾਲ ਮੇਰਾ ਵਿਚਾਰਕ ਮਤਭੇਦ ਹੈ ਅਤੇ ਰਹੇਗਾ, ਪਰ ਪਰਿਵਾਰ ਦੀ ਇੱਜ਼ਤ ਸਾਰਿਆਂ ਦੀ ਸਾਂਝੀ ਹੁੰਦੀ ਹੈ; ਚਾਹੇ ਉਹ ਨੇਤਾ ਹੋਵੇ ਅਭਿਨੇਤਾ ਹੋਵੇ, ਅਮੀਰ ਹੋਵੇ ਜਾਂ ਗਰੀਬ ਹੋਵੇ; ਦੋਸਤ ਹੋਵੇ ਜਾਂ ਦੁਸ਼ਮਣ।

ਤੜਕੇ ਕਿਸੇ ਦੇ ਘਰ ਤੇ ਰੇਡ ਮਾਰਨਾ ਨੀਤੀ ਦੇ ਖਿਲਾਫ ਹੁੰਦਾ ਹੈ; ਤਕਰੀਬਨ ਹਰ ਆਉਣ ਵਾਲਿਆਂ ਸਰਕਾਰਾਂ ਨੇ ਪੁਲਿਸ ਤੇ ਵਿਜੀਲੈਂਸ ਦਾ ਆਪਣੇ ਫਾਇਦੇ ਲਈ ਦੁਰਉਪਯੋਗ ਅਤੇ ਦੁਰਵਰਤੋਂ ਕੀਤਾ ਲੇਕਿਨ ਸਿੱਟਾ ਕੋਈ ਖਾਸ ਨਿਕਲਦਾ ਨਹੀਂ। ਉਨ੍ਹਾਂ ਨੇ ਕਿਹਾ ਕਿ ਕਿਸੇ ਦੇ ਨਾਲ ਮੇਰਾ ਸਿਆਸੀ ਤੌਰ ਤੇ ਮਤਭੇਦ ਹੋ ਸਕਦਾ ਹੈ, Ideological difference ਹੋ ਸਕਦਾ ਹੈ ਪਰ ਨੀਤੀ, ਧਰਮ ਤੇ ਦਿਆਨਤਦਾਰੀ ਦੀ ਗੱਲ ਹੋਵੇ ਤਾਂ ਚਰਚਾ ਕਰਨੀ ਲਾਜਿਮੀ ਹੋ ਜਾਂਦੀ ਹੈ।

ਜਦੋਂ ਮਜੀਠੀਆ ਸਾਹਬ ਕਾਂਗਰਸ ਸਰਕਾਰ ਵੇਲੇ ਦਰਜ ਹੋਏ ਮੁਕੱਦਮੇ ਵਿੱਚ ਜੇਲ੍ਹ ਦੇ ਵਿੱਚ ਸਨ ਤਾਂ ਮਾਨ ਸਾਹਬ ਦੀ ਸਰਕਾਰ ਨੇ ਕੋਈ ਰਿਮਾਂਡ ਨਹੀਂ ਲਿਆ ਅਤੇ ਕੋਈ ਪੁੱਛ ਗਿੱਛ ਨਹੀਂ ਕੀਤੀ ਗਈ। ਬਾਅਦ ਦੇ ਵਿੱਚ ਮਾਨ ਸਾਹਬ ਦੇ ਸਰਕਾਰੀ ਤੰਤਰ ਨੇ ਜਮਾਨਤ ਕਰਵਾ ਦਿੱਤੀ ਸੀ। ਮਾਣਯੋਗ ਹਾਈ ਕੋਰਟ ਨੇ ਇਸ ਗਰਾਊਂਡ ਤੇ ਜਮਾਨਤ ਦਿੱਤੀ ਕਿ ਜੇਕਰ ਪੁਲਿਸ ਨੂੰ ਪੁੱਛ ਗਿੱਛ ਵਾਸਤੇ ਲੋੜੀਂਦਾ ਨਹੀਂ ਹਨ ਤਾਂ ਕਸਟਡੀ ਵਿੱਚ ਰੱਖਣਾ ਕਾਨੂੰਨ ਦੇ ਖ਼ਿਲਾਫ਼ ਹੈ।

ਮੇਰਾ ਕਹਿਣਾ ਹੈ ਕਿ ਜਦੋਂ ਕਸਟਡੀ ਵਿੱਚ ਸੀ ਗੇ ਤਾਂ ਸਰਕਾਰ ਨੇ ਜਮਾਨਤ ਕਰਵਾ ਦਿੱਤੀ ਤੇ ਹੁਣ ਨੋਟਿਸ ਜਾਰੀ ਕਰਕੇ ਪੁੱਛ ਗਿੱਛ ਕੀਤੀ ਜਾਂਦੀ ਹੈ ਤੇ ਅੱਜ ਘਰ ਤੇ ਰੇਡ ਕੀਤਾ ਜਾ ਰਿਹਾ ਹੈ ਅਤੇ ਬਹੁ-ਬੇਟੀ ਦੀ ਇੱਜਤ ਦੇ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਇੱਥੇ ਜ਼ਿਕਰਯੋਗ ਹੈ ਕਿ ਮਜੀਠੀਆ ਸਾਹਬ ਦੇ ਨਾਲ ਮੇਰਾ Ideological ਮਤਭੇਦ ਹੈ ਅਤੇ ਰਹੇਗਾ; ਗੱਲ ਨੀਤੀ ਅਤੇ ਦਿਆਨਤਦਾਰੀ ਦੀ ਹੈ।

 

 

 

Exit mobile version