The Khalas Tv Blog Punjab ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਵੱਡਾ ਸਦਮਾ! ਪਤਨੀ ਦਾ ਅਚਾਨਕ ਦੇਹਾਂਤ, CM ਮਾਨ ਨੇ ਜਤਾਇਆ ਦੁੱਖ
Punjab

ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਵੱਡਾ ਸਦਮਾ! ਪਤਨੀ ਦਾ ਅਚਾਨਕ ਦੇਹਾਂਤ, CM ਮਾਨ ਨੇ ਜਤਾਇਆ ਦੁੱਖ

ਬਿਉਰੋ ਰਿਪੋਰਟ: ਅੰਮ੍ਰਿਤਸਰ ਤੋਂ ‘ਆਪ’ ਵਿਧਾਇਕ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦਾ ਅੱਜ ਸਵੇਰੇ ਅਚਾਨਕ ਦੇਹਾਂਤ ਹੋ ਗਿਆ। ਉਹ ਪੂਰੀ ਤਰ੍ਹਾਂ ਤੰਦਰੁਸਤ ਸਨ ਪਰ ਕੱਲ੍ਹ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਆਗੂਆਂ ਨੇ ਉਨ੍ਹਾਂ ਦੀ ਪਤਨੀ ਦੇ ਦੇਹਾਂਤ ’ਤੇ ਦੁੱਖ ਜ਼ਾਹਰ ਕੀਤਾ ਹੈ।

ਅੰਮ੍ਰਿਤਸਰ ਤੋਂ ਹਲਕਾ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਕਿੱਤੇ ਵਜੋਂ ਹੋਮ ਮੇਕਰ ਸਨ। ਉਨ੍ਹਾਂ ਦੀਆਂ ਦੋ ਬੇਟੀਆਂ ਹਨ, ਜਿਨ੍ਹਾਂ ਵਿੱਚੋਂ ਇਕ ਲਾਅ ਦੀ ਪੜ੍ਹਾਈ ਕਰ ਰਹੀ ਹੈ ਅਤੇ ਦੂਜੀ ਬੇਟੀ ਹਾਲੇ ਸਕੂਲ ਜਾਂਦੀ ਹੈ। ਮਧੂਮਿਤਾ ਬਹੁਤ ਹੀ ਸਮਾਜਿਕ ਔਰਤ ਸਨ ਅਤੇ ਕਈ ਪ੍ਰੋਗਰਾਮਾਂ ਵਿੱਚ ਉਨ੍ਹਾਂ ਨਾਲ ਨਜ਼ਰ ਆਉਂਦੇ ਸਨ।शिवपुरी में अंतिम संस्कार में शामिल लोग।

ਅੰਤਿਮ ਸਸਕਾਰ ਵਿੱਚ ਸ਼ਾਮਲ ਹੋਏ ਕਈ ਆਗੂ ਤੇ ਅਫ਼ਸਰ

ਮਧੂਮਿਤਾ ਦਾ ਅੰਤਿਮ ਸੰਸਕਾਰ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਨੇੜੇ ਸ਼ਿਵਪੁਰੀ ਵਿਖੇ ਹੋਇਆ। ਜਿੱਥੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਡੀਆਈਜੀ ਸਤਿੰਦਰ ਸਿੰਘ, ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ, ਡੀਸੀਪੀ ਲਾਅ ਐਂਡ ਆਰਡਰ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ਵਨੀ ਪੱਪੂ, ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਵਿਧਾਇਕ ਅਜੇ ਗੁਪਤਾ, ਸਾਬਕਾ ਵਿਧਾਇਕ ਸੁਨੀਲ ਦੱਤਾ, ਜੁਗਲ ਕਿਸ਼ੋਰ ਸ਼ਰਮਾ, ਕੌਂਸਲਰ ਰਾਜਕੰਵਲ ਲੱਕੀ, ਮੀਨੂੰ ਸਹਿਗਲ ਸਮੇਤ ਕਈ ਪੁਲਿਸ ਅਧਿਕਾਰੀ, ਰਾਜਨੇਤਾ ਅਤੇ ਸ਼ਹਿਰ ਦੇ ਪਤਵੰਤੇ ਸ਼ਾਮਲ ਸਨ।

ਹਲਕਾ ਉੱਤਰੀ ਤੋਂ ਵਿਧਾਇਕ ਹਨ ਕੁੰਵਰ ਵਿਜੇ ਪ੍ਰਤਾਪ ਸਿੰਘ

ਕੁੰਵਰ ਵਿਜੇ ਪ੍ਰਤਾਪ ਸਿੰਘ ਗੋਪਾਲਗੰਜ ਦੇ ਸਿੱਧਵਾਲੀਆ ਬਲਾਕ ਦੇ ਪਿੰਡ ਕਾਰਸਘਾਟ ਦੇ ਰਹਿਣ ਵਾਲੇ ਹਨ। ਉਹ ਪੰਜਾਬ ਵਿੱਚ ਆਈਜੀ ਦੇ ਅਹੁਦੇ ਤੋਂ ਵੀਆਰਐਸ ਲੈ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪ੍ਰੇਰਿਤ ਹੋ ਕੇ ਉਹ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਰੇ ਅਤੇ ਜਿੱਤ ਦਰਜ ਕੀਤੀ।

Exit mobile version