The Khalas Tv Blog Punjab MLA ਭਰਾਜ ਨੇ ਆਪਣੇ ਲਈ ਚੁਣਿਆ ਆਮ ਆਦਮੀ, ਕੱਲ੍ਹ ਲੈ ਰਹੀ ਲਾਵਾਂ
Punjab

MLA ਭਰਾਜ ਨੇ ਆਪਣੇ ਲਈ ਚੁਣਿਆ ਆਮ ਆਦਮੀ, ਕੱਲ੍ਹ ਲੈ ਰਹੀ ਲਾਵਾਂ

ਸੰਗਰੂਰ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ(AAP MLA Narinder Kaur Bharaj )ਦਾ ਕੱਲ ਨੂੰ ਆਨੰਦ ਕਾਰਜ ਹੋਣ ਜਾ ਰਿਹਾ ਹੈ। ਇਸ ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਪਾਰਟੀ ਦੇ ਤਕਰੀਬਨ ਸਾਰੇ ਵੱਡੇ ਲੀਡਰ, ਮੰਤਰੀ ਤੇ ਵਿਧਾਇਕ ਸਾਮਿਲ ਹੋਣਗੇ, ਵਿਆਹ ਦੀ ਰਸਮ 7 ਅਕਤੂਬਰ ਨੂੰ ਪਟਿਆਲਾ ਵਿਚ ਮਨਦੀਪ ਲੱਖੇਵਾਲ ਨਾਲ ਹੋਵੇਗਾ ਜੋ ਕਿ ਆਮ ਆਦਮੀ ਪਾਰਟੀ ਦੇ ਹੀ ਆਗੂ ਹਨ। ਵਿਆਹ ਸਿੱਖ ਰੀਤੀ ਰਿਵਾਜਾਂ ਮੁਤਾਬਕ ਸੰਪੰਨ ਹੋਵੇਗਾ।

ਵਿਧਾਨ ਸਭਾ ਹਲਕਾ ਸੰਗਰੂਰ ਤੋਂ ਇਕ ਆਮ ਕਿਸਾਨ ਪਰਿਵਾਰ ਦੀ ਧੀ ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਨ ਸਭਾ ਦੀ ਚੋਣ ਲੜੀ ਅਤੇ ਰਿਕਾਰਡਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਵਿਜੇਇੰਦਰ ਸਿੰਗਲਾ ਮੌਜੂਦਾ ਕਾਂਗਰਸ ’ਚ ਕੈਬਨਿਟ ਮੰਤਰੀ ਸਨ ਅਤੇ ਇਸ ਤੋਂ ਪਹਿਲਾਂ ਉਹ ਲੋਕ ਸਭਾ ਮੈਂਬਰ ਵੀ ਸੰਗਰੂਰ ਤੋਂ ਰਹਿ ਚੁੱਕੇ ਹਨ। ਨਰਿੰਦਰ ਭਰਾਜ ਨੇ ਵਿਜੇਇੰਦਰ ਸਿੰਗਲਾ ਨੂੰ 35868 ਵੋਟਾਂ ਨਾਲ ਹਰਾਇਆ। ਭਰਾਜ ਪੰਜਾਬ ’ਚ ਸਭ ਤੋਂ ਘੱਟ ਉਮਰ (27 ਸਾਲ) ’ਚ ਵਿਧਾਇਕਾ ਬਣੇ ਹਨ। ਉਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਐਕਟਿਵਾ ਸਕੂਟਰੀ ’ਤੇ ਜਾ ਕੇ ਭਰੇ ਅਤੇ ਚੋਣ ਪ੍ਰਚਾਰ ਦੌਰਾਨ ਵੀ ਉਹ ਆਮ ਲੋਕਾਂ ’ਚ ਆਮ ਵਾਂਗ ਹੀ ਵਿਚਰਦੀ ਰਹੀ।

ਆਮ ਕਿਸਾਨ ਪਰਿਵਾਰ ਦੀ ਧੀ ਭਰਾਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ. ਐੱਲ. ਬੀ. ਕੀਤੀ ਹੈ। ਭਰਾਜ ਦੋ ਵਾਰ ‘ਆਪ’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣੀ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਜ਼ਿਲ੍ਹੇ ’ਚ ਨੌਜਵਾਨ ਪੀੜ੍ਹੀ ਵੱਲੋਂ ‘ਆਪ’ ਦਾ ਬੂਥ ਲਗਾਉਣ ਲਈ ਕੋਈ ਅੱਗੇ ਨਹੀਂ ਸੀ ਆ ਰਿਹਾ ਤਾਂ ਨਰਿੰਦਰ ਕੌਰ ਨੇ ਪਿੰਡ ਭਰਾਜ ’ਚ ਬੂਥ ਲਗਾਇਆ ਸੀ। ਭਰਾਜ ਸਾਂਝੇ ਪਰਿਵਾਰ ’ਚ ਰਹਿੰਦੀ ਹੈ, ਜਿਥੇ ਉਨ੍ਹਾਂ ਦੇ ਮਾਤਾ-ਪਿਤਾ, ਦਾਦਾ-ਦਾਦੀ ਤੇ ਚਾਚਾ-ਚਾਚੀ ਹਨ। ਉਨ੍ਹਾਂ ਦੇ ਭਰਾ ਦੀ ਛੋਟੀ ਉਮਰ ’ਚ ਹੀ ਮੌਤ ਹੋ ਗਈ ਸੀ। ਨਰਿੰਦਰ ਕੌਰ ਭਰਾਜ ਕੱਲ ਨੂੰ ਆਪਣੀ ਵਿਆਹੁਤਾ ਜ਼ਿੰਦਗੀ ਸ਼ੁਰੂ ਕਰਨ ਜਾ ਰਹੇ ਹਨ ਅਸੀਂ ਸ਼ੁਭ ਇੱਛਾਵਾਂ ਦਿੰਦੇ ਹਾਂ

 

Exit mobile version