The Khalas Tv Blog Punjab ਵਾਲ-ਵਾਲ ਬਚੀ ‘ਆਪ’ ਵਿਧਾਇਕਾ ਰਜਿੰਦਰ ਪਾਲ ਕੌਰ, ਦਿੱਲੀ ਤੋਂ ਵਾਪਸ ਆਉਂਦੇ ਸਮੇਂ ਕਾਰ ਹੋਈ ਹਾਦਸਾਗ੍ਰਸਤ
Punjab

ਵਾਲ-ਵਾਲ ਬਚੀ ‘ਆਪ’ ਵਿਧਾਇਕਾ ਰਜਿੰਦਰ ਪਾਲ ਕੌਰ, ਦਿੱਲੀ ਤੋਂ ਵਾਪਸ ਆਉਂਦੇ ਸਮੇਂ ਕਾਰ ਹੋਈ ਹਾਦਸਾਗ੍ਰਸਤ

ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦਾ ਖਨੌਰੀ ਸਰਹੱਦ ਨੇੜੇ ਕਾਰ ਹਾਦਸਾ ਹੋ ਗਿਆ। ਸਵੇਰੇ ਵਾਪਸੀ ਦੌਰਾਨ ਉਨ੍ਹਾਂ ਦੀ ਕਾਰ ਸਾਹਮਣੇ ਆਈ ਵਸਤੂ ਕਾਰਨ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਵਿੱਚ ਵਿਧਾਇਕਾ ਦੇ ਚਿਹਰੇ ‘ਤੇ ਗੰਭੀਰ ਸੱਟਾਂ ਲੱਗੀਆਂ।

ਉਨ੍ਹਾਂ ਨੂੰ ਪਹਿਲਾਂ ਕੈਥਲ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਫਿਰ ਲੁਧਿਆਣਾ ਰੈਫਰ ਕੀਤਾ ਗਿਆ। ਉਨ੍ਹਾਂ ਦੀ ਹਾਲਤ ਨਾਜ਼ੁਕ ਹੈ। ਰਜਿੰਦਰਪਾਲ ਕੌਰ ਅਮਰੀਕਾ ਵਿੱਚ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਗਈ ਸੀ ਅਤੇ ਰਾਤ ਨੂੰ ਦਿੱਲੀ ਹਵਾਈ ਅੱਡੇ ‘ਤੇ ਪਰਤੀ ਸੀ।

ਉਸ ਦੇ ਪਤੀ, ਪੁੱਤਰ, ਗੰਨਮੈਨ ਅਤੇ ਡਰਾਈਵਰ ਉਸ ਨੂੰ ਲੈਣ ਗਏ ਸਨ। ਰਜਿੰਦਰਪਾਲ ਕੌਰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਵਿਧਾਇਕ ਬਣੀ ਸੀ।

Exit mobile version