The Khalas Tv Blog India ‘ਆਪ’ ਵਿਧਾਇਕ ਰੂਬੀ ਨੇ ਦਿੱਤਾ ਅਸਤੀਫ਼ਾ
India Punjab

‘ਆਪ’ ਵਿਧਾਇਕ ਰੂਬੀ ਨੇ ਦਿੱਤਾ ਅਸਤੀਫ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੀ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਦੇਰ ਰਾਤ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰੂਬੀ ਨੇ ਸੋਸ਼ਲ ਮੀਡੀਆ ‘ਤੇ ਟਵੀਟ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਇਹ ਜਾਣਕਾਰੀ ਦੇ ਕੇ ਆਪਣਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰਨ ਲਈ ਕਿਹਾ ਹੈ। ਜਾਣਕਾਰੀ ਮੁਤਾਬਕ ਅਸਤੀਫ਼ਾ ਦੇਣ ਤੋਂ ਪਹਿਲਾਂ ਕੱਲ੍ਹ ਰੁਪਿੰਦਰ ਕੌਰ ਰੂਬੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੀਨੀਅਰ ਲੀਡਰਾਂ ਦੇ ਨਾਲ ਮੁਲਾਕਾਤ ਕੀਤੀ ਸੀ। ਮੀਡੀਆ ਵਿੱਚ ਰੂਬੀ ਬਾਰੇ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਉਹ ‘ਆਪ’ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਸਕਦੇ ਹਨ।

Exit mobile version