The Khalas Tv Blog Punjab ‘ਆਪ’ MLA ਸਮਰਾਲਾ ਜਗਤਾਰ ਸਿੰਘ ਦਿਆਲਪੁਰਾ ਘਿਰੇ ਵਿਵਾਦਾਂ ’ਚ, ਪਾਰਟੀ ਨੂੰ ਜਿਤਾਉਣ ’ਤੇ ਲੱਖਾਂ ਦੀ ਗਰਾਂਟ ਦੇਣ ਦਾ ਕੀਤਾ ਐਲਾਨ
Punjab

‘ਆਪ’ MLA ਸਮਰਾਲਾ ਜਗਤਾਰ ਸਿੰਘ ਦਿਆਲਪੁਰਾ ਘਿਰੇ ਵਿਵਾਦਾਂ ’ਚ, ਪਾਰਟੀ ਨੂੰ ਜਿਤਾਉਣ ’ਤੇ ਲੱਖਾਂ ਦੀ ਗਰਾਂਟ ਦੇਣ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਤੇ ਸਾਬਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਇੱਕ ਵੱਡੇ ਵਿਵਾਦ ਵਿੱਚ ਘਿਰ ਗਏ ਹਨ। ਪੰਜਾਬ ਵਿੱਚ ਹੋਣ ਵਾਲੀਆਂ ਬਲਾਕ ਸੰਮਤੀ ਚੋਣਾਂ ਦੌਰਾਨ ਉਨ੍ਹਾਂ ਨੇ ਇੱਕ ਜਨਤਕ ਸਭਾ ਵਿੱਚ ਖੁੱਲ੍ਹੇਆਮ ਐਲਾਨ ਕੀਤਾ ਕਿ ਜਿਹੜੀ ਪੰਚਾਇਤ ‘ਆਪ’ ਨੂੰ ਸਭ ਤੋਂ ਵੱਡੀ ਜਿੱਤ ਦਿਵਾਏਗੀ, ਉਸ ਨੂੰ 31 ਲੱਖ ਰੁਪਏ ਦੀ ਗਰਾਂਟ ਮਿਲੇਗੀ।

ਪ੍ਰਚਾਰ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ 100 ਜਾਂ ਇਸ ਤੋਂ ਵੱਧ ਵੋਟਾਂ ਵਾਲੀ ਪੰਚਾਇਤ ਨੂੰ 11 ਲੱਖ ਰੁਪਏ ਅਤੇ ਬਾਕੀ ‘ਆਪ’ ਜਿਤਾਉਣ ਵਾਲੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਗਰਾਂਟ ਦਿੱਤੀ ਜਾਵੇਗੀ।

ਇਹ ਬਿਆਨ ਚੋਣ ਜ਼ਾਬਤੇ ਦੀ ਖੁੱਲੀ ਉਲੰਘਣਾ ਮੰਨਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਨੂੰ ਵੋਟਰਾਂ ਨੂੰ ਲਾਲਚ ਦੇਣ ਦਾ ਮਾਮਲਾ ਦੱਸਦਿਆਂ ਤੁਰੰਤ ਪੰਜਾਬ ਰਾਜ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਜਗਤਾਰ ਸਿੰਘ ਦਿਆਲਪੁਰਾ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਦੀ ਉਮੀਦਵਾਰੀ ਵੀ ਰੱਦ ਕੀਤੀ ਜਾਵੇ। ਇਸ ਮਾਮਲੇ ਨੇ ਪੰਜਾਬ ਦੀ ਸਿਆਸਤ ਵਿੱਚ ਤਹਿਲਕਾ ਮਚਾ ਦਿੱਤਾ ਹੈ।

 

Exit mobile version