Punjab

ਪਹਿਲੀ ਵਾਰ CM ਮਾਨ ਸ਼ਰਮਾਏ ! ਜਦੋਂ ਵਧਾਈ ਦੇਣ ਪਹੁੰਚੇ ਮਾਨ ਦੇ ਸਾਥੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾ.ਗੁਰਪ੍ਰੀਤ ਕੌਰ ਦੇ ਵਿਆਹ ਦੇ ਦੂਜੇ ਦਿਨ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਉਨ੍ਹਾਂ ਦੀ ਰਿਹਾਇਸ਼ ਉੱਤੇ ਵਧਾਈ ਦੇਣ ਲਈ ਪਹੁੰਚੇ। ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਪਾਰਟੀ ਦਿੱਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸ਼ਰਮ ਦੇ ਨਾਲ ਲਾਲ ਹੁੰਦੇ ਵੀ ਨਜ਼ਰ ਆਏ।

ਮੁੱਖ ਮੰਤਰੀ ਮਾਨ ਨੂੰ ਵਧਾਈ ਦੇਣ ਪਹੁੰਚੇ ਮੰਤਰੀਆਂ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਬੈਂਸ, ਕੁਲਤਾਰ ਸਿੰਘ ਸੰਧਵਾਂ, ਹਰਭਜਨ ਸਿੰਘ ਈਟੀਓ, ਅਨਮੋਲ ਗਗਨ ਮਾਨ, ਫ਼ੌਜਾ ਸਿੰਘ ਸਰਾਰੀ, ਲਾਲਜੀਤ ਸਿੰਘ ਭੁੱਲਰ, ਗੁਰਮੀਤ ਸਿੰਘ ਮੀਤ ਹੇਅਰ, ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ ਸਮੇਤ ਕਈ ਵਿਧਾਇਕ ਵੀ ਮੌਜੂਦ ਸਨ। ਹਾਲਾਂਕਿ, ਮੁੱਖ ਮੰਤਰੀ ਮਾਨ ਨੇ ਵਿਆਹ ਦੇ ਵਿੱਚ ਆਪ ਦੇ ਪੰਜਾਬ ਤੋਂ ਕਿਸੇ ਵੀ ਵਿਧਾਇਕ ਜਾਂ ਮੰਤਰੀ ਨੂੰ ਸੱਦਾ ਨਹੀਂ ਦਿੱਤਾ ਸੀ। ਉਨ੍ਹਾਂ ਦੇ ਵਿਆਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਰਾਘਵ ਚੱਢਾ ਪਹੁੰਚੇ ਸਨ।