‘ਦ ਖ਼ਾਲਸ ਬਿਊਰੋ : ਆਪ ਵਿਧਾਇਕਾਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਭਾਜਪਾ ਦੇ ਆਪਰੇਸ਼ਨ ਲੋਟਸ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਆਪ ਵਿਧਾਇਕ ਅੱਜ ਆਪਣੀ ਸ਼ਿਕਾਇਤ ਲੈ ਕੇ ਡੀਜੀਪੀ ਦਫ਼ਤਰ ਪਹੁੰਚੇ। ਆਪ ਨੇ ਦੱਸਿਆ ਕਿ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਆਪ ਨੇ ਦਾਅਵਾ ਕੀਤਾ ਕਿ ਉਸਦੇ 10 ਵਿਧਾਇਕਾਂ ਨੂੰ ਫੋਨ ਉੱਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਸਾਰੇ ਵਿਧਾਇਕ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਡੀਜੀਪੀ ਕੋਲ ਸ਼ਿਕਾਇਤ ਲੈ ਕੇ ਗਏ ਸਨ।