ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਯੂਨੀਵਰਸਿਟੀ (PU) ਪ੍ਰਸ਼ਾਸਨ ਨੇ ਸ਼ਹੀਦੀ ਸਮਾਗਮਾਂ ਬਾਰੇ ਸੈਮੀਨਾਰ ਕਰਵਾਉਣ ਦੀ ਇਜਾਜ਼ਤ ਨਕਾਰ ਦਿੱਤੀ। ਕੰਗ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰੇਨੂ ਵਿੱਜ ਨੂੰ ਪੱਤਰ ਲਿਖ ਕੇ ਇਜਾਜ਼ਤ ਦੀ ਮੰਗ ਕੀਤੀ, ਪਰ ਪ੍ਰਸ਼ਾਸਨ ਨੇ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ।
ਉਨ੍ਹਾਂ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਦੀ ਮੰਗ ‘ਤੇ ਇਹ ਸੈਮੀਨਾਰ ਰੱਖਣ ਦਾ ਫੈਸਲਾ ਹੋਇਆ ਸੀ।ਕੰਗ ਨੇ ਮੋਦੀ ਸਰਕਾਰ ‘ਤੇ ਦੋਸ਼ ਲਗਾਇਆ ਕਿ ਵੀਸੀ ਦਿੱਲੀ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਹਨ। ਉਨ੍ਹਾਂ ਮੁਤਾਬਕ, ਕੇਂਦਰ ਸਰਕਾਰ ਨਹੀਂ ਚਾਹੁੰਦੀ ਕਿ ਵਿਦਿਆਰਥੀਆਂ ਨੂੰ ਸ਼ਹਾਦਤਾਂ ਬਾਰੇ ਜਾਣਕਾਰੀ ਦਿੱਤੀ ਜਾਵੇ, ਜਿਸ ਕਾਰਨ ਪੰਜਾਬ ਯੂਨੀਵਰਸਿਟੀ ਸੈਮੀਨਾਰ ਦੀ ਇਜਾਜ਼ਤ ਨਹੀਂ ਦੇ ਰਹੀ

