ਪੰਜਾਬ ਦੀ ਸੱਤਾ ਧਾਰੀ ਪਾਰਟੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਪਾਰਟੀ ਵੱਲੋਂ ਜਲੰਧਰ ਵਿੱਚ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਰੋਸ ਧਰਨੇ ਵਿੱਚ ਆਮ ਆਦਮੀ ਪਾਰਟੀ ਦੇ ਕਈ ਸੂਬਾ ਪੱਧਰੀ ਆਗੂਆਂ ਤੇ ਮੰਤਰੀਆਂ ਨੇ ਸ਼ਮੂਲੀਅਤ ਕੀਤੀ। ਹੱਥਾਂ ਵਿੱਚ ਤਖ਼ਤੀਆਂ ਫੜ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਕੇਜਰੀਵਾਲ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਸੀਬੀਆਈ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੂੰ 25 ਜੂਨ 2024 ਨੂੰ ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਸੀ। ਇਸ ਦਾ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ – ਜਲੰਧਰ ਚੋਣ ‘ਚ ਆਪ ਦੀ ਖੇਡ ਵਿਗਾੜ ਸਕਦੇ ਟੀਚਰਜ਼ ਯੂਨੀਅਨ ਦੇ ਆਗੂ, ਸੰਘਰਸ਼ ਦਾ ਕੀਤਾ ਐਲਾਨ