‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਬੇਅਦਬੀ ਗੋਲੀਕਾਂਡ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ‘ਆਪ’ ਵਿਧਾਇਕਾਂ ਵੱਲੋਂ ਕੈਪਟਨ ਦੀ ਰਿਹਾਇਸ਼ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ। ਵਿਧਾਇਕਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਧੱਕਾ-ਮੁੱਕੀ ਹੋਈ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ। ‘ਆਪ’ ਵਿਧਾਇਕਾਂ ਨੇ ਕਿਹਾ ਕਿ ਸਿੱਖ ਸੰਗਤ ਪੀੜਤਾਂ ਨੂੰ ਇਨਸਾਫ ਦੇਣ ਦਾ ਇੰਤਜ਼ਾਰ ਕਰ ਰਹੀ ਹੈ।
ਵਿਧਾਇਕਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਦੋਸ਼ੀਆਂ ਨੂੰ ਅੰਦਰ ਨਹੀਂ ਕੀਤਾ। ਕੈਪਟਨ ਨੇ ਹੱਥ ਵਿੱਚ ਗੁਟਕਾ ਸਾਹਿਬ ਫੜ੍ਹ ਕੇ ਦੋਸ਼ੀਆਂ ਨੂੰ ਅੰਦਰ ਕਰਨ ਦੀ ਸਹੁੰ ਖਾਧੀ ਸੀ। ‘ਆਪ’ ਲੀਡਰ ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ, ਦੋਵੇਂ ਪਾਰਟੀਆਂ ਪੰਜਾਬ ‘ਤੇ ਰਾਜ ਕਰ ਰਹੀਆਂ ਹਨ ਅਤੇ ਦੋਸ਼ੀਆਂ ਨੂੰ ਬਚਾ ਰਹੀ ਹੈ।